Skip to content
Saturday, November 21, 2026 2°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਡੇਰਾ ਬਾਬਾ ਨਾਨਕ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੀ ਹਲਚਲ, ਬੀ.ਐੱਸ.ਐੱਫ. ਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਕੇ ਕੀਤਾ ਢੇਰ

By Editor Published 2 min read
ਡੇਰਾ ਬਾਬਾ ਨਾਨਕ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੀ ਹਲਚਲ, ਬੀ.ਐੱਸ.ਐੱਫ. ਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਕੇ ਕੀਤਾ ਢੇਰ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਪਾਕਿਸਤਾਨ ਵੱਲੋਂ ਭਾਰਤ-ਪਾਕਿ ਸਰਹੱਦ 'ਤੇ ਡਰੋਨ ਰਾਹੀਂ ਸ਼ੱਕੀ ਗਤੀਵਿਧੀਆਂ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸੇ ਕੜੀ ਤਹਿਤ ਬੀਤੀ ਰਾਤ ਡੇਰਾ ਬਾਬਾ ਨਾਨਕ ਸਰਹੱਦੀ ਖੇਤਰ ਦੇ ਪਿੰਡ ਮੰਗੀਆਂ ਨੇੜੇ ਪਾਕਿਸਤਾਨ ਵਾਲੇ ਪਾਸਿਓਂ ਆਇਆ ਇੱਕ ਸ਼ੱਕੀ ਡਰੋਨ ਘੁੰਮਦਾ ਦੇਖਿਆ ਗਿਆ। ਮੁਸਤੈਦ ਬੀ.ਐੱਸ.ਐੱਫ. (BSF) ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਤੁਰੰਤ ਸਾਂਝੀ ਕਾਰਵਾਈ ਕਰਦਿਆਂ ਡਰੋਨ ਨੂੰ ਨਿਸ਼ਾਨਾ ਬਣਾ ਕੇ ਹੇਠਾਂ ਸੁੱਟ ਲਿਆ।

ਪੁਲਿਸ ਚੌਕੀ ਧਰਮਕੋਟ ਦੇ ਇੰਚਾਰਜ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਸਰਹੱਦੀ ਇਲਾਕੇ ਵਿੱਚ ਪਾਕਿਸਤਾਨ ਵੱਲੋਂ ਡਰੋਨ ਦੀ ਹਰਕਤ ਦੇਖੀ ਗਈ ਸੀ। ਸੂਚਨਾ ਮਿਲਦਿਆਂ ਹੀ ਬੀ.ਐੱਸ.ਐੱਫ. ਦੀ 242 ਬਟਾਲੀਅਨ ਅਤੇ ਪੰਜਾਬ ਪੁਲਿਸ ਦੀ ਐਂਟੀ-ਡਰੋਨ ਟੀਮ ਹਰਕਤ ਵਿੱਚ ਆ ਗਈ ਅਤੇ ਸਾਂਝੇ ਆਪਰੇਸ਼ਨ ਦੌਰਾਨ ਡਰੋਨ ਨੂੰ ਮਾਰ ਗਿਰਾਇਆ।

ਪੁਲਿਸ ਅਧਿਕਾਰੀ ਮੁਤਾਬਕ ਮੁੱਢਲੀ ਜਾਂਚ ਦੌਰਾਨ ਮੌਕੇ ਤੋਂ ਡਰੋਨ ਤੋਂ ਇਲਾਵਾ ਕੋਈ ਹੋਰ ਸ਼ੱਕੀ ਵਸਤੂ, ਹੈਰੋਇਨ ਜਾਂ ਹਥਿਆਰ ਬਰਾਮਦ ਨਹੀਂ ਹੋਏ ਹਨ। ਹਾਲਾਂਕਿ, ਕਿਸੇ ਵੀ ਸੰਭਾਵੀ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਏਜੰਸੀਆਂ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿੱਚ ਸਾਂਝਾ ਤਲਾਸ਼ੀ ਅਭਿਆਨ (ਸਰਚ ਆਪਰੇਸ਼ਨ) ਚਲਾਇਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡਰੋਨ ਰਾਹੀਂ ਕੋਈ ਹੋਰ ਚੀਜ਼ ਤਾਂ ਨਹੀਂ ਸੁੱਟੀ ਗਈ। ਇਸ ਘਟਨਾ ਤੋਂ ਬਾਅਦ ਸਰਹੱਦੀ ਖੇਤਰ ਵਿੱਚ ਸੁਰੱਖਿਆ ਅਤੇ ਚੌਕਸੀ ਹੋਰ ਵਧਾ ਦਿੱਤੀ ਗਈ ਹੈ।

Editor Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp