ਡਿਜੀਟਲ ਡੈਸਕ, ਨਵੀਂ ਦਿੱਲੀ: ਦਿੱਲੀ-ਐੱਨਸੀਆਰ ਵਿਚ ਅੱਜ ਇਕ ਵਾਰ ਮੁਫ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਸ਼ਨਿਚਰਵਾਰ ਦੁਪਹਿਰ 3.36 ਵਜੇ ਮਹਿਸੂਸ ਕੀਤਾ ਗਿਆ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.6 ਮਾਪੀ ਗਈ ਹੈ। ਕਈ ਇਲਾਕਿਆਂ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ਘਬਰਾ ਕੇ ਘਰਾਂ ‘ਚੋਂ ਬਾਹਰ ਆ ਗਏ। ਲੋਕ ਕਾਫੀ ਦੇਰ ਤੱਕ ਇੱਕ ਦੂਜੇ ਨੂੰ ਫੋਨ ਕਰ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਦੇ ਰਹੇ।
6 ਨਵੰਬਰ ਨੂੰ ਵੀ ਆਇਆ ਸੀ ਭੂਚਾਲ
ਜ਼ਿਕਰਯੋਗ ਹੈ ਕਿ ਦਿੱਲੀ-ਐੱਨਸੀਆਰ ‘ਚ ਇਸ ਮਹੀਨੇ ਤੀਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ 6 ਨਵੰਬਰ ਦੀ ਸ਼ਾਮ ਨੂੰ ਦਿੱਲੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। 6 ਨਵੰਬਰ ਤੋਂ ਪਹਿਲਾਂ 3 ਨਵੰਬਰ ਦੀ ਰਾਤ ਨੂੰ ਨੇਪਾਲ ਵਿੱਚ ਜ਼ਬਰਦਸਤ ਭੂਚਾਲ ਆਇਆ ਸੀ, ਜਿਸ ਨੇ ਪੂਰੇ ਉੱਤਰ ਭਾਰਤ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ‘ਚ ਕਰੀਬ 150 ਲੋਕ ਮਾਰੇ ਗਏ ਸਨ। ਭੂਚਾਲ ਦਾ ਕੇਂਦਰ ਨੇਪਾਲ ਸੀ, ਜਿਸ ਦੇ ਝਟਕੇ ਦਿੱਲੀ-ਐਨਸੀਆਰ ਤੱਕ ਮਹਿਸੂਸ ਕੀਤੇ ਗਏ।
3 ਨਵੰਬਰ ਦਾ ਭੂਚਾਲ ਸੀ ਜ਼ਬਰਦਸਤ
ਜਰਮਨ ਰਿਸਰਚ ਸੈਂਟਰ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.2 ਮਾਪੀ ਗਈ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਤੀਬਰਤਾ 6.4 ਸੀ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਭੂਚਾਲ ਦੀ ਤੀਬਰਤਾ ਇੰਨੀ ਜ਼ਬਰਦਸਤ ਸੀ ਕਿ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ। ਭੂਚਾਲ ਦੇ ਝਟਕੇ ਕੁਝ ਸਕਿੰਟਾਂ ਲਈ ਮਹਿਸੂਸ ਕੀਤੇ ਗਏ।


