ANI, ਨਵੀਂ ਦਿੱਲੀ : ਰਾਜਧਾਨੀ ਦਿੱਲੀ ਸਮੇਤ ਆਸਪਾਸ ਦੇ ਸ਼ਹਿਰਾਂ ‘ਚ ਸੋਮਵਾਰ ਨੂੰ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਲੋਕ ਘਰਾਂ ਤੋਂ ਬਾਹਰ ਆ ਗਏ। ਅਜੇ ਤਕ ਕੋਈ ਅਣਸੁਖਾਵੀਂ ਖ਼ਬਰ ਸਾਹਮਣੇ ਨਹੀਂ ਆਈ ਹੈ। ਸ਼ਾਮ 4.16 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ ਤੋਂ ਇਲਾਵਾ ਉਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ‘ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ।
Strong earthquake tremors felt in Delhi pic.twitter.com/wZmcnIfH1u
— ANI (@ANI) November 6, 2023
ਜ਼ਿਕਰਯੋਗ ਹੈ ਕਿ ਨੇਪਾਲ ‘ਚ ਸ਼ੁੱਕਰਵਾਰ ਰਾਤ ਨੂੰ ਭੂਚਾਲ ਆਇਆ ਜਿਸ ‘ਚ ਕਰੀਬ 157 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਭੂਚਾਲ ਦਾ ਕੇਂਦਰ ਨੇਪਾਲ ਹੈ, ਜਿਸ ਦੇ ਝਟਕੇ ਦਿੱਲੀ-ਐਨਸੀਆਰ ਤਕ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.6 ਸੀ।
ਨੇਪਾਲ ‘ਚ 3 ਨਵੰਬਰ ਨੂੰ ਆਇਆ ਸੀ ਭੂਚਾਲ
ਜਰਮਨ ਰਿਸਰਚ ਸੈਂਟਰ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.2 ਮਾਪੀ ਗਈ। ਭੂਚਾਲ ਵਿਗਿਆਨ ਕੇਂਦਰ ਅਨੁਸਾਰ ਤੀਬਰਤਾ 6.4 ਸੀ। ਭੂਚਾਲ ਦਾ ਕੇਂਦਰ ਨੇਪਾਲ ‘ਚ ਸੀ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਭੂਚਾਲ ਦੀ ਤੀਬਰਤਾ ਇੰਨੀ ਜ਼ਬਰਦਸਤ ਸੀ ਕਿ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ। ਭੂਚਾਲ ਦੇ ਝਟਕੇ ਕੁਝ ਸਕਿੰਟਾਂ ਲਈ ਮਹਿਸੂਸ ਕੀਤੇ ਗਏ।
ਕਿਉਂ ਆਉਂਦੈ ਭੂਚਾਲ ?
ਧਰਤੀ ਦੇ ਅੰਦਰ 7 ਪਲੇਟਾਂ ਹਨ, ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਉਹ ਖੇਤਰ ਜਿੱਥੇ ਇਹ ਪਲੇਟਾਂ ਟਕਰਾਦੀਆਂ ਹਨ, ਨੂੰ ਫਾਲਟ ਲਾਈਨ ਕਿਹਾ ਜਾਂਦਾ ਹੈ। ਵਾਰ-ਵਾਰ ਟਕਰਾਉਣ ਕਾਰਨ ਪਲੇਟਾਂ ਦੇ ਕੋਨੇ ਮੁੜ ਜਾਂਦੇ ਹਨ। ਜਦੋਂ ਬਹੁਤ ਜ਼ਿਆਦਾ ਦਬਾਅ ਬਣ ਜਾਂਦਾ ਹੈ ਤਾਂ ਪਲੇਟਾਂ ਟੁੱਟਣੀਆਂ ਸ਼ੁਰੂ ਹੋ ਜਾਂਦੀਆਂ ਹਨ। ਹੇਠਲੀ ਊਰਜਾ ਬਾਹਰ ਆਉਣ ਦਾ ਰਾਹ ਲੱਭ ਲੈਂਦੀ ਹੈ ਤੇ ਗੜਬੜ ਤੋਂ ਬਾਅਦ ਭੂਚਾਲ ਆਉਂਦਾ ਹੈ।


