ਡਿਜੀਟਲ ਡੈਸਕ, ਦੇਹਰਾਦੂਨ : ਦੇਵਭੂਮੀ ਉਤਰਾਖੰਡ ਇਕ ਵਾਰ ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬ ਗਈ ਹੈ। ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਿਥੌਰਾਗੜ੍ਹ ਤੋਂ 48 ਕਿਲੋਮੀਟਰ ਉੱਤਰ-ਪੂਰਬ ਵਿਚ 4.0 ਦੀ ਤੀਬਰਤਾ ਨਾਲ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦੀ ਤੀਬਰਤਾ 4.0 ਮਾਪੀ ਗਈ ਹੈ। ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।