ਏਜੰਸੀ, ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਹੁਣ ‘ਆਪ’ ਆਗੂਆਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਅੱਜ ਉਨ੍ਹਾਂ ਦੇ ਆਗੂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।

ਇਸ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਤੀਜੇ ਨੋਟਿਸ ‘ਤੇ ਵੀ ਕੇਜਰੀਵਾਲ ਵੀਰਵਾਰ ਨੂੰ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਆਪਣੀ ਹਾਜ਼ਰੀ ਦੇ ਨੋਟਿਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ।

ਪਾਰਟੀ ਨੇਤਾਵਾਂ ਆਤਿਸ਼ੀ, ਸੌਰਭ ਭਾਰਦਵਾਜ ਅਤੇ ਜੈਸਮੀਨ ਸ਼ਾਹ ਨੇ ਬੁੱਧਵਾਰ ਰਾਤ ਨੂੰ ਦਾਅਵਾ ਕੀਤਾ ਕਿ ਈਡੀ ਵੀਰਵਾਰ ਸਵੇਰੇ ਕੇਜਰੀਵਾਲ ਦੇ ਘਰ ਛਾਪਾ ਮਾਰਨ ਦੀ ਤਿਆਰੀ ਕਰ ਰਿਹਾ ਹੈ। ਇਸ ਨਾਲ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਆਤਿਸ਼ੀ ਨੇ ਬੁੱਧਵਾਰ ਰਾਤ 11:50 ਵਜੇ ਐਕਸ. ‘ਤੇ ਪੋਸਟ ਕੀਤਾ। ਇਸ ਤੋਂ ਇਕ ਮਿੰਟ ਬਾਅਦ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਅਤੇ ਇਕ ਮਿੰਟ ਬਾਅਦ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਵੀ ਐਕਸ ‘ਤੇ ਪੋਸਟ ਸਾਂਝੀ ਕੀਤੀ ਹੈ।