ਔਨਲਾਈਨ ਡੈਸਕ, ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਨੇ ਛਾਪਾ ਮਾਰਿਆ ਹੈ। ਬੁੱਧਵਾਰ ਸਵੇਰ ਤੋਂ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ‘ਤੇ ਈਡੀ ਦੀ ਛਾਪੇਮਾਰੀ ਜਾਰੀ ਹੈ। ਹਾਲਾਂਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਕਾਰਵਾਈ ਕਿਉਂ ਕੀਤੀ ਜਾ ਰਹੀ ਹੈ।

ਵੀਡੀਓ ‘ਚ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਦੇ ਬਾਹਰ ਦਾ ਦ੍ਰਿਸ਼ ਦਿਖਾਈ ਦੇ ਰਿਹਾ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਦੀ ਛਾਪੇਮਾਰੀ ਜਾਰੀ ਹੈ।