ਏਜੰਸੀ, ਨਵੀਂ ਦਿੱਲੀ। ਅੱਜ ਵਿਸ਼ਵ ਕੱਪ 2023 ਦਾ ਸਭ ਤੋਂ ਵੱਡਾ ਉਲਟਫੇਰ ਹੋਇਆ। ਅਫਗਾਨਿਸਤਾਨ ਨੇ ਇੰਗਲੈਂਡ ਨੂੰ 69 ਦੌੜਾਂ ਨਾਲ ਹਰਾਇਆ। ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਦੀ ਟੀਮ 49.5 ਓਵਰਾਂ ‘ਚ 284 ਦੌੜਾਂ ‘ਤੇ ਆਲ ਆਊਟ ਹੋ ਗਈ। ਜਵਾਬ ‘ਚ ਇੰਗਲੈਂਡ ਦੀ ਟੀਮ 215 ਦੌੜਾਂ ਹੀ ਬਣਾ ਸਕੀ। ਅਫਗਾਨਿਸਤਾਨ ਲਈ ਮੁਜੀਬ ਅਤੇ ਰਾਸ਼ਿਦ ਨੇ 3-3 ਵਿਕਟਾਂ ਲਈਆਂ। ਨਬੀ ਨੂੰ ਦੋ ਸਫਲਤਾਵਾਂ ਮਿਲੀਆਂ। ਇਸ ਵਿਸ਼ਵ ਕੱਪ ‘ਚ ਤਿੰਨ ਮੈਚਾਂ ‘ਚ ਅਫਗਾਨਿਸਤਾਨ ਦੀ ਇਹ ਪਹਿਲੀ ਜਿੱਤ ਹੈ, ਜਦਕਿ ਇੰਗਲੈਂਡ ਦੀ ਦੂਜੀ ਹਾਰ ਹੈ। ਇੰਗਲੈਂਡ ਨੂੰ ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ ਹਰਾਇਆ ਸੀ। ਇੰਗਲਿਸ਼ ਟੀਮ ਨੇ ਬੰਗਲਾਦੇਸ਼ ਖਿਲਾਫ ਇਕਲੌਤਾ ਮੈਚ ਜਿੱਤਿਆ ਹੈ।
ENG Vs AFG: ਵਿਸ਼ਵ ਕੱਪ 2023 ਦਾ ਪਹਿਲਾ ਉਲਟਫੇਰ, ਅਫਗਾਨਿਸਤਾਨ ਨੇ ਇੰਗਲੈਂਡ ਨੂੰ 69 ਦੌੜਾਂ ਨਾਲ ਹਰਾਇਆ



