ਗੈਂਗਸਟਰ ਹਰਪ੍ਰੀਤ ਸਿੰਘ ਕੈਨੇਡਾ ‘ਚ ਗ੍ਰਿਫ਼ਤਾਰ
ਵੈਨਕੂਵਰ:-ਪੰਜਾਬ ਵਿੱਚ ਲਗਪਗ ਵੀਹ ਅਪਰਾਧਿਕ ਮਾਮਲਿਆਂ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦੇ ਸ਼੍ਰੇਣੀ 'ਏ' ਦੇ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਕੈਨੇਡੀਅਨ ਪੁਲੀਸ ਨੇ ਹਿਰਾਸਤ
ਵਿੱਚ ਲਿਆ ਹੈ। ਐੱਸਐੱਸਪੀ ਤਰਨ ਤਾਰਨ ਸੁਰੇਂਦਰ ਲਾਂਬਾ ਨੇ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੰਜਾਬ ਪੁਲੀਸ ਨੇ ਉਸ ਨੂੰ ਵਾਪਸ ਲਿਆਉਣ ਲਈ
ਦਸਤਾਵੇਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਉਸ ਵਿਰੁੱਧ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ
ਦੇ ਚਲਦਿਆਂ ਉਸ ਦੀ ਗ੍ਰਿਫ਼ਤਾਰੀ ਹੋਈ ਹੈ।ਉਨ੍ਹਾਂ ਕਿਹਾ ਕਿ ਕੈਨੇਡੀਅਨ ਅਧਿਕਾਰੀਆਂ ਨੇ ਅੱਗੇ ਦੀ ਕਾਰਵਾਈ ਲਈ ਉਸ ਨੂੰ ਆਪਣੀਆਂ ਕੇਂਦਰੀ ਏਜੰਸੀਆਂ ਹਵਾਲੇ ਕਰ ਦਿੱਤਾ
ਹੈ। ਐੱਸਐੱਸਪੀ ਨੇ ਦੱਸਿਆ ਕਿ ਪੰਜਾਬ ਪੁਲੀਸ ਹਵਾਲਗੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਉਸ ਨੂੰ ਮੁਕੱਦਮੇ ਦਾ ਸਾਹਮਣਾ ਕਰਨ ਲਈ ਭਾਰਤ ਲਿਆਉਣ ਵਾਸਤੇ
ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰ ਰਹੀ ਹੈ।



