Skip to content
Tuesday, November 10, 2026 9°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਹੜ੍ਹ ਰਾਹਤ ਫੰਡਾਂ ‘ਤੇ ਭਖੀ ਸਿਆਸਤ: ਹਰਿਆਣਾ ਦੇ ਸੀਐਮ ਨੇ ਪੰਜਾਬ ਸਰਕਾਰ ਨੂੰ ਘੇਰਿਆ, ਆਪ ਨੇ ਦਿੱਤਾ ਠੋਕਵਾਂ ਜਵਾਬ

By Admin Published 2 min read
ਹੜ੍ਹ ਰਾਹਤ ਫੰਡਾਂ ‘ਤੇ ਭਖੀ ਸਿਆਸਤ: ਹਰਿਆਣਾ ਦੇ ਸੀਐਮ ਨੇ ਪੰਜਾਬ ਸਰਕਾਰ ਨੂੰ ਘੇਰਿਆ, ਆਪ ਨੇ ਦਿੱਤਾ ਠੋਕਵਾਂ ਜਵਾਬ

ਚੰਡੀਗੜ੍ਹ: ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 1600 ਕਰੋੜ ਰੁਪਏ ਦੇ ਹੜ੍ਹ ਰਾਹਤ ਫੰਡਾਂ ਦਾ ਮੁੱਦਾ ਚੁੱਕ ਕੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਸੀਐਮ ਸੈਣੀ ਨੇ ਦੋਸ਼ ਲਾਇਆ ਹੈ ਕਿ ਕੇਂਦਰ ਵੱਲੋਂ ਹੜ੍ਹ ਪੀੜਤਾਂ ਲਈ ਭੇਜੀ ਗਈ ਇਹ ਰਕਮ ਪੰਜਾਬ ਸਰਕਾਰ ਨੇ ਹੋਰਨਾਂ ਕੰਮਾਂ 'ਤੇ ਖਰਚ ਕਰ ਦਿੱਤੀ ਹੈ, ਜਿਸ ਦਾ ਆਮ ਆਦਮੀ ਪਾਰਟੀ (ਆਪ) ਨੇ ਕਰੜਾ ਵਿਰੋਧ ਕਰਦਿਆਂ ਪਲਟਵਾਰ ਕੀਤਾ ਹੈ।

ਹਰਿਆਣਾ ਵਿੱਚ ਲਾਭਪਾਤਰੀਆਂ ਨੂੰ ਫੰਡ ਵੰਡਣ ਦੇ ਇੱਕ ਸਮਾਗਮ ਦੌਰਾਨ ਬੋਲਦਿਆਂ, ਸੈਣੀ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਪਿਛਲੇ ਸਾਲ 1600 ਕਰੋੜ ਰੁਪਏ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦੌਰੇ ਦੌਰਾਨ ਕਿਸਾਨਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਹਾਲੇ ਤੱਕ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਾਅਦੇ ਪੂਰੇ ਨਾ ਕਰਨ ਅਤੇ ਚੁਟਕਲਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ।

ਦੂਜੇ ਪਾਸੇ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੈਣੀ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਕੇਂਦਰ ਸਰਕਾਰ ਹੜ੍ਹ ਰਾਹਤ ਦੇ ਨਾਂ 'ਤੇ ਸਿਰਫ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਵੱਲੋਂ ਮਿਲੇ 240 ਕਰੋੜ ਰੁਪਏ ਸਿਰਫ ਐਸ.ਡੀ.ਆਰ.ਐਫ. (SDRF) ਦੀ ਨਿਯਮਤ ਕਿਸ਼ਤ ਸੀ, ਜੋ ਬਿਨਾਂ ਹੜ੍ਹਾਂ ਦੇ ਵੀ ਸੂਬੇ ਨੂੰ ਮਿਲਣੀ ਸੀ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਸੀ, ਜਦਕਿ 1600 ਕਰੋੜ ਦੀ ਘੋਸ਼ਣਾ ਵੀ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਸੀ।

ਆਮ ਆਦਮੀ ਪਾਰਟੀ ਦੇ ਕੌਮੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਵੀ ਸੀਐਮ ਸੈਣੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਹਰਿਆਣਾ ਦੇ ਵਿਕਾਸ ਮਾਡਲ ਦੇ ਨਾਂ 'ਤੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਢਾਂਡਾ ਨੇ ਕਿਹਾ ਕਿ ਜਿਹੜੀ ਸਰਕਾਰ ਆਪਣੇ ਸੂਬੇ ਦੇ ਕਿਸਾਨਾਂ-ਮਜ਼ਦੂਰਾਂ ਨੂੰ ਹੱਕ ਨਹੀਂ ਦੇ ਸਕੀ, ਉਸਨੂੰ ਪੰਜਾਬ ਨੂੰ ਉਪਦੇਸ਼ ਦੇਣ ਦਾ ਕੋਈ ਹੱਕ ਨਹੀਂ। ਉਨ੍ਹਾਂ ਹਰਿਆਣਾ ਸਿਰ ਚੜ੍ਹ ਰਹੇ ਭਾਰੀ ਕਰਜ਼ੇ 'ਤੇ ਵੀ ਸੈਣੀ ਤੋਂ ਜਵਾਬ ਮੰਗਿਆ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp