ਡਿਜੀਟਲ ਡੈਸਕ, ਨਵੀਂ ਦਿੱਲੀ : ਹਿੱਟ ਐਂਡ ਰਨ ਕਾਨੂੰਨ ਵਿਚ ਸਜ਼ਾ ਨੂੰ ਸਖ਼ਤ ਕਰਨ ਦੇ ਵਿਰੋਧ ਵਿਚ ਡਰਾਈਵਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਹੜਤਾਲ ਦਾ ਅਸਰ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਉੱਤਰਾਖੰਡ ਸਮੇਤ ਕਈ ਸੂਬਿਆਂ ‘ਚ ਦਿਖਾਈ ਦੇ ਰਿਹਾ ਹੈ।

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਹਿਟ ਐਂਡ ਰਨ ਕੇਸਾਂ ਸਬੰਧੀ ਨਵੇਂ ਕਾਨੂੰਨ ਦੇ ਖ਼ਿਲਾਫ਼ ਯੂਪੀ ਸਟੇਟ ਟਰਾਂਸਪੋਰਟ ਦੇ ਬੱਸ ਡਰਾਈਵਰਾਂ ਨੇ ਹੜਤਾਲ ਕੀਤੀ।

ਪੈਟਰੋਲ ਪੰਪਾਂ ‘ਤੇ ਲੱਗੀਆਂ ਕਤਾਰਾਂ

ਮਹਾਰਾਸ਼ਟਰ ਦੇ ਨਾਗਪੁਰ ‘ਚ ਡਰਾਈਵਰਾਂ ਦੀ ਹੜਤਾਲ ਦਾ ਅਸਰ ਦੂਜੇ ਦਿਨ ਵੀ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਤੋਂ ਹੀ ਪੈਟਰੋਲ ਪੰਪਾਂ ‘ਤੇ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ।

ਮਹਾਰਾਸ਼ਟਰ ਸਰਕਾਰ ਨੇ ਪੁਲਿਸ ਨੂੰ ਦਿੱਤੇ ਨਿਰਦੇਸ਼

ਇਸ ਦੇ ਨਾਲ ਹੀ ਡਰਾਈਵਰਾਂ ਦੀ ਹੜਤਾਲ ਦੇ ਮੱਦੇਨਜ਼ਰ ਮਹਾਰਾਸ਼ਟਰ ਸਰਕਾਰ ਨੇ ਪੁਲਿਸ ਨੂੰ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਮਹਾਰਾਸ਼ਟਰ ਸਰਕਾਰ ਨੇ ਪੁਲਿਸ ਨੂੰ ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਿਲੰਡਰਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਹੈ।

ਕੀ ਹੈ ਕਾਨੂੰਨ?

ਜ਼ਿਕਰਯੋਗ ਹੈ ਕਿ ਨਵੇਂ ਕਾਨੂੰਨ ਦੇ ਤਹਿਤ ਟੱਕਰ ਮਾਰ ਕੇ ਭੱਜਣ ਤੇ ਦੁਰਘਟਨਾ ਦੀ ਸੂਚਨਾ ਨਾ ਦੇਣ ‘ਤੇ ਡਰਾਈਵਰਾਂ ਨੂੰ 10 ਸਾਲ ਤੱਕ ਦੀ ਸਜ਼ਾ ਤੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਪਹਿਲਾਂ ਆਈਪੀਸੀ ਦੀ ਧਾਰਾ 304ਏ (ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨਾ) ਤਹਿਤ ਦੋਸ਼ੀ ਨੂੰ ਸਿਰਫ਼ ਦੋ ਸਾਲ ਦੀ ਜੇਲ੍ਹ ਹੋ ਸਕਦੀ ਸੀ।