ਸਪੋਰਟਸ ਡੈਸਕ, ਨਵੀਂ ਦਿੱਲੀ: ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਬੋਰਡ ਨੇ ਸ਼੍ਰੀਲੰਕਾ ਕ੍ਰਿਕਟ ਦੀ ਆਈਸੀਸੀ ਮੈਂਬਰਸ਼ਿਪ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਆਈਸੀਸੀ ਬੋਰਡ ਨੇ ਸ਼ੁੱਕਰਵਾਰ ਨੂੰ ਬੈਠਕ ਕੀਤੀ ਅਤੇ ਫੈਸਲਾ ਕੀਤਾ ਕਿ ਸ਼੍ਰੀਲੰਕਾ ਕ੍ਰਿਕਟ ਇੱਕ ਮੈਂਬਰ ਦੇ ਰੂਪ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਦੀ ਗੰਭੀਰ ਉਲੰਘਣਾ ਕਰ ਰਿਹਾ ਹੈ।

ਆਈਸੀਸੀ ਨੇ ਕਿਹਾ ਕਿ ਸ਼੍ਰੀਲੰਕਾ ਕ੍ਰਿਕਟ ਨੂੰ ਆਪਣੇ ਮਾਮਲਿਆਂ ਨੂੰ ਖੁਦਮੁਖਤਿਆਰੀ ਨਾਲ ਚਲਾਉਣ ਅਤੇ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਸ਼੍ਰੀਲੰਕਾ ਕ੍ਰਿਕਟ ਦੇ ਸ਼ਾਸਨ, ਨਿਯਮ ਅਤੇ ਪ੍ਰਸ਼ਾਸਨ ਵਿੱਚ ਕੋਈ ਸਰਕਾਰੀ ਦਖਲਅੰਦਾਜ਼ੀ ਨਾ ਹੋਵੇ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ‘ਚ ਸ਼੍ਰੀਲੰਕਾ ਕ੍ਰਿਕਟ ਬੋਰਡ ‘ਚ ਹੰਗਾਮਾ ਹੋਇਆ ਅਤੇ ਆਈਸੀਸੀ ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ।