Vacation Ads

in-pakistan-punjab-decision-taken-due-to-increasing-cases-of-rape-read-full-story-below | ਪਾਕਿਸਤਾਨ ਦੇ ਪੰਜਾਬ `ਚ ਲੱਗੀ ਐਮਰਜੈਂਸੀ, ਬਲਾਤਕਾਰ ਦੇ ਵਧਦਿਆਂ ਮਾਮਲਿਆਂ ਦੇ ਚੱਲਦੇ ਲਿਆ ਗਿਆ ਫ਼ੈਸਲਾ

in-pakistan-punjab-decision-taken-due-to-increasing-cases-of-rape-read-full-story-below | ਪਾਕਿਸਤਾਨ ਦੇ ਪੰਜਾਬ `ਚ ਲੱਗੀ ਐਮਰਜੈਂਸੀ, ਬਲਾਤਕਾਰ ਦੇ ਵਧਦਿਆਂ ਮਾਮਲਿਆਂ ਦੇ ਚੱਲਦੇ ਲਿਆ ਗਿਆ ਫ਼ੈਸਲਾ


ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਅਧਿਕਾਰੀਆਂ ਨੇ ਔਰਤਾਂ ਅਤੇ ਬੱਚਿਆਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵਾਧੇ ਨੂੰ ਦੇਖਦੇ ਹੋਏ ‘ਐਮਰਜੈਂਸੀ’ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਗ੍ਰਹਿ ਮੰਤਰੀ ਅਤਾਉੱਲਾ ਤਰਾਰ ਨੇ ਐਤਵਾਰ ਨੂੰ ਕਿਹਾ ਕਿ ਪ੍ਰਸ਼ਾਸਨ ਨੂੰ “ਬਲਾਤਕਾਰ ਦੇ ਮਾਮਲਿਆਂ ਨਾਲ ਨਜਿੱਠਣ ਲਈ ਐਮਰਜੈਂਸੀ ਦਾ ਐਲਾਨ” ਕਰਨ ਲਈ ਮਜਬੂਰ ਕੀਤਾ ਗਿਆ ਸੀ।

ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਸਮਾਜ ਅਤੇ ਸਰਕਾਰੀ ਅਧਿਕਾਰੀਆਂ ਲਈ ਇੱਕ ਗੰਭੀਰ ਮੁੱਦਾ ਹੈ। ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਹੈੱਡਕੁਆਰਟਰ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ, ‘ਪੰਜਾਬ ‘ਚ ਰੋਜ਼ਾਨਾ ਚਾਰ ਤੋਂ ਪੰਜ ਬਲਾਤਕਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਸਰਕਾਰ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਵਿਸ਼ੇਸ਼ ਕਦਮ ਚੁੱਕਣ ‘ਤੇ ਵਿਚਾਰ ਕਰ ਰਹੀ ਹੈ। ਦੁਰਵਿਵਹਾਰ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਹੀ ਇਹ ਫ਼ੈਸਲਾ ਲਿਆ ਗਿਆ ਹੈ।

ਕੈਬਨਿਟ ਕਮੇਟੀ ਕੇਸਾਂ ਦੀ ਸਮੀਖਿਆ ਕਰੇਗੀਕਾਨੂੰਨ ਮੰਤਰੀ ਮਲਿਕ ਮੁਹੰਮਦ ਅਹਿਮਦ ਖਾਨ ਦੀ ਮੌਜੂਦਗੀ ਵਿੱਚ, ਤਰਾਰ ਨੇ ਕਿਹਾ ਕਿ ਬਲਾਤਕਾਰ ਅਤੇ ਕਾਨੂੰਨ ਵਿਵਸਥਾ ਬਾਰੇ ਕੈਬਨਿਟ ਕਮੇਟੀ ਦੁਆਰਾ ਸਾਰੇ ਮਾਮਲਿਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਜਿਹੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ ਸਿਵਲ ਸੰਸਥਾਵਾਂ, ਔਰਤਾਂ ਦੇ ਅਧਿਕਾਰ ਸੰਗਠਨਾਂ, ਅਧਿਆਪਕਾਂ ਅਤੇ ਵਕੀਲਾਂ ਨਾਲ ਵੀ ਸਲਾਹ ਕੀਤੀ ਜਾਵੇਗੀ। .

ਕਈ ਮੁਲਜ਼ਮਾਂ ਨੂੰ ਹਿਰਾਸਤ ‘ਚ ਲਿਆ ਗਿਆਤਰਾਰ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਬੱਚਿਆਂ ਨੂੰ ਬਿਨਾਂ ਨਿਗਰਾਨੀ ਦੇ ਘਰਾਂ ਵਿੱਚ ਇਕੱਲੇ ਨਾ ਛੱਡਿਆ ਜਾਵੇ। ਮੰਤਰੀ ਨੇ ਕਿਹਾ ਕਿ ਕਈ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜਿਨਸੀ ਸ਼ੋਸ਼ਣ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਲਾਤਕਾਰ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਮੁਹਿੰਮਾਂ ਸ਼ੁਰੂ ਕੀਤੀਆਂ ਹੋਈਆਂ ਹਨ।



Source link

Share:

Facebook
Twitter
Pinterest
LinkedIn
Matrimonial Ads
On Key

Related Posts

guterres-appoints-lieutenant-general-mohan-subramanian-new-force-commander-unmiss | ਭਾਰਤ ਦੇ ਲੈਫਟੀਨੈਂਟ ਜਨਰਲ ਮੋਹਨ ਸੁਬਰਾਮਨੀਅਮ ਨੂੰ UNMISS ਦਾ ਨਵਾਂ ਫੋਰਸ ਕਮਾਂਡਰ ਨਿਯੁਕਤ ਕੀਤਾ ਗਿਆ ਹੈ

guterres-appoints-lieutenant-general-mohan-subramanian-new-force-commander-unmiss | ਭਾਰਤ ਦੇ ਲੈਫਟੀਨੈਂਟ ਜਨਰਲ ਮੋਹਨ ਸੁਬਰਾਮਨੀਅਮ ਨੂੰ UNMISS ਦਾ ਨਵਾਂ ਫੋਰਸ ਕਮਾਂਡਰ ਨਿਯੁਕਤ ਕੀਤਾ ਗਿਆ ਹੈ

ਨਿਊਯਾਰਕ- ਅੱਜ ਭਾਰਤ ਲਈ ਮਾਣ ਵਾਲਾ ਦਿਨ ਹੈ। ਭਾਰਤ ਦੇ ਲੈਫਟੀਨੈਂਟ ਜਨਰਲ ਮੋਹਨ ਸੁਬਰਾਮਨੀਅਨ ਨੂੰ ਦੱਖਣੀ ਸੂਡਾਨ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ (UNMISS) ਦਾ ਫੋਰਸ ਕਮਾਂਡਰ

Qualicare
Select your stuff
Categories
Submit an Event
Web Design Studio
Get The Latest Updates

Subscribe To Our Weekly Newsletter

No spam, notifications only about new products, updates.