Ind vs Afg 3rd T20 : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਬੁੱਧਵਾਰ ਨੂੰ ਤੀਜਾ ਅਤੇ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ਉਤਸ਼ਾਹ ਦੀਆਂ ਸੀਮਾਵਾਂ ਨੂੰ ਪਾਰ ਕਰ ਗਿਆ। ਇਸ ਮੈਚ ਦਾ ਨਤੀਜਾ ਦੂਜੇ ਸੁਪਰ ਓਵਰ ਵਿੱਚ ਆਇਆ। ਭਾਰਤ ਨੇ ਦੂਜੇ ਓਵਰ ਵਿੱਚ ਅਫਗਾਨਿਸਤਾਨ ਨੂੰ 11 ਦੌੜਾਂ ਨਾਲ ਹਰਾ ਕੇ ਮੈਚ ਜਿੱਤ ਲਿਆ।

ਦੱਸ ਦਈਏ ਕਿ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 4 ਵਿਕਟਾਂ ਗੁਆ ਕੇ 212 ਦੌੜਾਂ ਬਣਾਈਆਂ। ਜਵਾਬ ‘ਚ ਅਫਗਾਨਿਸਤਾਨ ਨੇ 20 ਓਵਰਾਂ ‘ਚ 6 ਵਿਕਟਾਂ ਗੁਆ ਕੇ 212 ਦੌੜਾਂ ਬਣਾਈਆਂ। ਇਸ ਤੋਂ ਬਾਅਦ ਪਹਿਲੇ ਸੁਪਰ ਓਵਰ ‘ਚ ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 1 ਵਿਕਟ ਗੁਆ ਕੇ 16 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਨੇ ਬਿਨਾਂ ਕੋਈ ਵਿਕਟ ਗੁਆਏ 16 ਦੌੜਾਂ ਬਣਾਈਆਂ।

ਇਸ ਤੋਂ ਬਾਅਦ ਦੂਜੇ ਸੁਪਰ ਓਵਰ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਵੀਂ ਗੇਂਦ ’ਤੇ 11 ਦੌੜਾਂ ਬਣਾ ਕੇ ਦੋਵੇਂ ਵਿਕਟਾਂ ਗੁਆ ਦਿੱਤੀਆਂ। ਫਿਰ ਅਫਗਾਨਿਸਤਾਨ ਨੇ ਤਿੰਨ ਗੇਂਦਾਂ ਵਿੱਚ ਇੱਕ ਦੌੜ ਦਿੰਦੇ ਹੋਏ ਦੋ ਵਿਕਟਾਂ ਗੁਆ ਦਿੱਤੀਆਂ। ਇਸ ਦੇ ਨਾਲ ਭਾਰਤ ਨੇ ਤਿੰਨ ਟੀ-20 ਅੰਤਰਰਾਸ਼ਟਰੀ ਮੈਚਾਂ ਦੀ ਸੀਰੀਜ਼ ‘ਚ ਅਫਗਾਨਿਸਤਾਨ ਨੂੰ 3-0 ਨਾਲ ਕਲੀਨ ਸਵੀਪ ਕਰ ਲਿਆ।