Shubman Gill is under the grip of Dengue : ਨਵੀਂ ਦਿੱਲੀ, ਸਪੋਰਟਸ ਡੈਸਕ : ਭਾਰਤੀ ਟੀਮ ਵਿਸ਼ਵ ਕੱਪ 2023 ‘ਚ ਆਪਣੀ ਮੁਹਿੰਮ ਦੀ ਸ਼ੁਰੂਆਤ 8 ਅਕਤੂਬਰ ਨੂੰ ਆਸਟ੍ਰੇਲੀਆ ਖ਼ਿਲਾਫ਼ ਕਰੇਗੀ। ਇਹ ਮੈਚ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਨੂੰ ਇਸ ਮੈਚ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਭਾਰਤੀ ਓਪਨਰ ਦਾ ਡੇਂਗੂ ਟੈਸਟ ਪਾਜ਼ੇਟਿਵ ਆਇਆ ਹੈ। ਗਿੱਲ ਲਈ ਆਸਟ੍ਰੇਲੀਆ ਖਿਲਾਫ ਮੈਚ ‘ਚ ਖੇਡਣਾ ਮੁਸ਼ਕਿਲ ਲੱਗਦਾ ਹੈ।
ਸ਼ੁਭਮਨ ਗਿੱਲ ਨੇ ਆਸਟ੍ਰੇਲੀਆ ਖਿਲਾਫ ਏਸ਼ੀਆ ਕੱਪ ਤੇ ਵਨਡੇ ਸੀਰੀਜ਼ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ਫਾਰਮ ਦਿਖਾਈ। ਗਿੱਲ ਨੂੰ ਆਉਣ ਵਾਲੇ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ‘ਚੋਂ ਇੱਕ ਮੰਨਿਆ ਜਾ ਰਿਹਾ ਹੈ। ਗਿੱਲ ਹੁਣ ਡੇਂਗੂ ਤੋਂ ਪੀੜਤ ਹਨ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਉਹ ਆਸਟ੍ਰੇਲੀਆ ਖਿਲਾਫ ਹੋਣ ਵਾਲੇ ਮੈਚ ‘ਚ ਹਿੱਸਾ ਨਹੀਂ ਲੈਣਗੇ।
ਕੌਣ ਲਵੇਗਾ ਗਿੱਲ ਦੀ ਥਾਂ ?
ਜਾਣਕਾਰੀ ਮੁਤਾਬਕ ਜੇਕਰ ਸ਼ੁਭਮਨ ਗਿੱਲ ਆਸਟ੍ਰੇਲੀਆ ਖਿਲਾਫ ਮੈਚ ਤੋਂ ਬਾਹਰ ਹੋ ਜਾਂਦੇ ਹਨ ਤਾਂ ਭਾਰਤੀ ਟੀਮ ‘ਚ ਇਸ਼ਾਨ ਕਿਸ਼ਨ ਉਨ੍ਹਾਂ ਦੀ ਜਗ੍ਹਾ ਲੈਣਗੇ। ਈਸ਼ਾਨ ਕਿਸ਼ਨ ਮੁੱਖ ਤੌਰ ‘ਤੇ ਸਲਾਮੀ ਬੱਲੇਬਾਜ਼ ਹਨ, ਪਰ ਉਹ ਵਿਸ਼ਵ ਕੱਪ ‘ਚ ਮੱਧਕ੍ਰਮ ਦੇ ਬੱਲੇਬਾਜ਼ ਦੀ ਭੂਮਿਕਾ ਨਿਭਾ ਰਹੇ ਹਨ। ਜੇਕਰ ਗਿੱਲ ਆਊਟ ਹੁੰਦੇ ਹਨ ਤਾਂ ਰੋਹਿਤ ਸ਼ਰਮਾ ਨਾਲ ਈਸ਼ਾਨ ਕਿਸ਼ਨ ਓਪਨਿੰਗ ਕਰਦੇ ਨਜ਼ਰ ਆਉਣਗੇ।



