ਮਨੋਰੰਜਨ ਡੈਸਕ, ਨਵੀਂ ਦਿੱਲੀ : ਕੱਲ੍ਹ ਯਾਨੀ 22 ਅਕਤੂਬਰ, 2023 ਨੂੰ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਸ਼ਾਨਦਾਰ ਮੈਚ ਦੇਖਣ ਨੂੰ ਮਿਲਿਆ। ਇਸ ਮੈਚ ‘ਚ ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਇਸ ਮੈਚ ‘ਚ ਵਿਰਾਟ ਕੋਹਲੀ ਨੇ 95 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਟੀਮ ਇੰਡੀਆ ਦੇ ਹੋਰ ਖਿਡਾਰੀਆਂ ਦਾ ਪ੍ਰਦਰਸ਼ਨ ਵੀ ਕਾਫੀ ਵਧੀਆ ਰਿਹਾ। ਨਿਊਜ਼ੀਲੈਂਡ ‘ਤੇ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਅਨੁਸ਼ਕਾ ਸ਼ਰਮਾ ਤੋਂ ਲੈ ਕੇ ਵਿੱਕੀ ਕੌਸ਼ਲ ਤੱਕ ਕਈ ਬਾਲੀਵੁੱਡ ਸਿਤਾਰਿਆਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਖੁਸ਼ੀ ਜ਼ਾਹਿਰ ਕੀਤੀ ਅਤੇ ਟੀਮ ਦੀ ਜਿੱਤ ਦਾ ਜਸ਼ਨ ਮਨਾਇਆ।
%20(1).jpeg)
ਅਨੁਸ਼ਕਾ ਸ਼ਰਮਾ ਨੇ ਪਤੀ ਵਿਰਾਟ ਕੋਹਲੀ ਦੀ ਕੀਤੀ ਤਾਰੀਫ਼
ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਗਏ ਮੈਚ ‘ਚ ਵਿਰਾਟ ਕੋਹਲੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਰ ਉਹ ਸੈਂਕੜਾ ਬਣਾਉਣ ਤੋਂ ਖੁੰਝ ਗਏ। ਵਿਰਾਟ ਦੀ ਇਸ ਧਮਾਕੇਦਾਰ ਪਾਰੀ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਅਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਅਨੁਸ਼ਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਸਟੋਰੀ ‘ਤੇ ਵਿਰਾਟ ਕੋਹਲੀ ਦੀ ਬੱਲੇਬਾਜ਼ੀ ਦੀਆਂ ਵੀਡੀਓ ਅਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਸਟੋਰੀ ‘ਤੇ ਲਿਖਿਆ, ‘ਹਮੇਸ਼ਾ ਤੁਹਾਡੇ ‘ਤੇ ਮਾਣ ਹੈ’।
.jpeg)
ਇਸ ਦੇ ਨਾਲ ਹੀ ਅਦਾਕਾਰਾ ਨੇ ਦੂਜੀ ਸਟੋਰੀ ‘ਤੇ ਵਿਰਾਟ ਕੋਹਲੀ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ Storm chaser ਕਿਹਾ ਅਤੇ ਉਸ ਦੇ ਨਾਲ ਹੀ ਦਿਲ ਦਾ ਇਮੋਜੀ ਵੀ ਬਣਾਇਆ। ਹੁਣ ਉਸ ਦੀ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਨ੍ਹਾਂ ਸਿਤਾਰਿਆਂ ਨੇ ਵੀ ਕੀਤੀ ਤਾਰੀਫ਼
ਇਸ ਤੋਂ ਇਲਾਵਾ ਜਲਦ ‘ਸੈਮ ਬਹਾਦੁਰ’ ‘ਚ ਨਜ਼ਰ ਆਉਣ ਵਾਲੇ ਅਦਾਕਾਰ ਵਿੱਕੀ ਕੌਸ਼ਲ ਨੇ ਵੀ ਇੰਸਟਾਗ੍ਰਾਮ ‘ਤੇ ਮੈਚ ਦੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਕ ਵਿੱਚ ਵਿਰਾਟ ਦੀ ਤਸਵੀਰ ਸ਼ੇਅਰ ਕਰਦਿਆਂ ਉਨ੍ਹਾਂ ਨੇ ਖਿਡਾਰੀ ਨੂੰ ਕਿੰਗ ਦਿਖਾਇਆ ਤੇ ਦੂਜੀ ਫੋਟੋ ਵਿਚ ਵਿਰਾਟ ਦੇ ਨਾਲ ਮੁਹੰਮਦ ਸ਼ਮੀ ਵੀ ਨਜ਼ਰ ਆਏ। ਟੀਮ ਇੰਡੀਆ ਦੀ ਤਾਰੀਫ ਕਰਦਿਆਂ ਅਨੁਪਮ ਖੇਰ ਨੇ ਲਿਖਿਆ, ‘ਇਕ ਵਾਰ ਫਿਰ ਭਾਰਤ ਨੇ ਆਪਣੀ ਸ਼ਾਨਦਾਰ ਜਿੱਤ ਦਰਜ ਕੀਤੀ। ਜੈ ਹਿੰਦ ਜੈ ਭਾਰਤ। ਇਸ ਤੋਂ ਇਲਾਵਾ ਰਿਤੇਸ਼ ਦੇਸ਼ਮੁਖ, ਕਰਨ ਵਾਹੀ ਅਤੇ ਆਯੁਸ਼ਮਾਨ ਖੁਰਾਨਾ ਨੇ ਵੀ ਟੀਮ ਦੀ ਤਾਰੀਫ ਕੀਤੀ।
.jpeg)



