ਸਪੋਰਟਸ ਡੈਸਕ, ਨਵੀਂ ਦਿੱਲੀ: ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਮਹਿਲਾ ਵਿਚਾਲੇ ਖੇਡੇ ਜਾ ਰਹੇ ਇਕਲੌਤੇ ਟੈਸਟ ‘ਚ ਅੱਜ ਚੌਥੇ ਦਿਨ ਭਾਰਤ ਨੇ ਜਿੱਤ ਦਰਜ ਕੀਤੀ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਦੂਜੀ ਸੀਰੀਜ਼ ‘ਚ ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ।

ਭਾਰਤੀ ਮਹਿਲਾ ਟੀਮ ਨੇ ਜਿੱਤਿਆ ਮੈਚ-

ਭਾਰਤ ਨੇ ਚੌਥੇ ਦਿਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਚੌਥੇ ਦਿਨ ਦੀ ਸ਼ੁਰੂਆਤ ਭਾਰਤੀ ਮਹਿਲਾ ਟੀਮ ਨੇ ਪਹਿਲਾਂ ਆਸਟ੍ਰੇਲੀਆਈ ਟੀਮ ਦੀਆਂ ਚਾਰ ਵਿਕਟਾਂ ਝਟਕਾਈਆਂ। ਬਾਅਦ ਵਿੱਚ ਉਸ ਨੇ ਦੂਜੀ ਪਾਰੀ ਵਿੱਚ ਬੱਲੇਬਾਜ਼ੀ ਕਰਦੇ ਹੋਏ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ।