ਟੋਰਾਂਟੋ, ਪੀਟੀਆਈ : ਭਾਰਤ ਤੇ ਕੈਨੇਡਾ ਦਰਮਿਆਨ ਕੂਟਨੀਤਕ ਸਬੰਧਾਂ ਵਿਚ ਤਣਾਅ ਜਾਰੀ ਹੈ। ਇਸ ਦੌਰਾਨ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿਚ ਹਿੰਦੂਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਦੇਸ਼ ਛੱਡਣ ਲਈ ਕਿਹਾ ਜਾ ਰਿਹਾ ਹੈ। ਇਸ ਵੀਡੀਓ ‘ਤੇ ਕੈਨੇਡਾ ਨੇ ਕਿਹਾ ਕਿ ਦੇਸ਼ ‘ਚ ਅਜਿਹੀਆਂ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ, ਜੋ ਹਮਲਾਵਰਤਾ, ਨਫ਼ਰਤ, ਡਰਾਉਣ ਜਾਂ ਡਰ ਦਾ ਮਾਹੌਲ ਪੈਦਾ ਕਰਨ।

‘ਕੈਨੇਡਾ ‘ਚ ਨਫ਼ਰਤ ਦੀ ਕੋਈ ਥਾਂ ਨਹੀਂ’

ਵਾਇਰਲ ਹੋ ਰਹੀ ਵੀਡੀਓ ‘ਤੇ ਕੈਨੇਡੀਅਨ ਸੁਰੱਖਿਆ ਵਿਭਾਗ ਨੇ ਕਿਹਾ ਕਿ ਇਹ ਅਪਮਾਨਜਨਕ ਅਤੇ ਨਫ਼ਰਤ ਭਰੀ ਵੀਡੀਓ ਹੈ। ਵਿਭਾਗ ਨੇ ਕਿਹਾ ਕਿ ਕੈਨੇਡਾ ਵਿਚ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਵਿਭਾਗ ਨੇ ‘ਐਕਸ’ ‘ਤੇ ਕਿਹਾ ਕਿ ਹਮਲਾਵਰ, ਨਫ਼ਰਤ, ਡਰਾਉਣ ਜਾਂ ਡਰ ਪੈਦਾ ਕਰਨ ਵਾਲੀਆਂ ਕਾਰਵਾਈਆਂ ਦੀ ਕੈਨੇਡਾ ਵਿਚ ਕੋਈ ਥਾਂ ਨਹੀਂ ਹੈ। ਉਹ ਸਿਰਫ ਸਾਨੂੰ ਵੰਡਣ ਦੀ ਸੇਵਾ ਕਰਦੇ ਹਨ। ਅਸੀਂ ਸਾਰੇ ਕੈਨੇਡੀਅਨਾਂ ਨੂੰ ਇਕ-ਦੂਜੇ ਦਾ ਸਤਿਕਾਰ ਕਰਨ ਅਤੇ ਕਾਨੂੰਨ ਦੀ ਪਾਲਣਾ ਕਰਨ ਦੀ ਅਪੀਲ ਕਰਦੇ ਹਾਂ।

18 ਜੂਨ ਨੂੰ ਹੋਇਆ ਸੀ ਨਿੱਝਰ ਦਾ ਕਤਲ

ਜ਼ਿਕਰਯੋਗ ਹੈ ਕਿ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦਾ ਬ੍ਰਿਟਸ਼ ਕੋਲੰਬੀਆ ਵਿਚ 18 ਜੂਨ ਨੂੰ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ‘ਤੇ ਇਸ ਦਾ ਦੋਸ਼ ਲਗਾਇਆ ਹੈ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵੱਧ ਗਿਆ ਹੈ।