ਯੋਗੀ ਸਰਕਾਰ ਨੇ ਕੀਤੇ ਸੀਐਮ ਯੋਗੀ ਖ਼ਿਲਾਫ਼ ਕੇਸ ਵਾਪਸ ਲੈਣ ਦੇ ਆਦੇਸ਼ ਜਾਰੀ

ਲਖਨਊ:-ਅੰਗ੍ਰੇਜ਼ੀ ਅਖ਼ਬਾਰ ਇੰਡੀਅਨ ਐਕਸਪ੍ਰੈਸ ਵਿੱਚ ਛਪੀ ਖ਼ਬਰ ਮੁਤਾਬਕ ਯੋਗੀ ਸਰਕਾਰ ਨੇ ਮੁੱਖ ਮੰਤਰੀ ਯੋਗੀ ਅਦਿਤਯਨਾਥ ਖ਼ਿਲਾਫ਼ ਕੇਸ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਹਨ।27 ਮਈ 1995 ਨੂੰ ਸ਼ਹਿਰ ਦੇ ਪੀਪੀਗੰਜ ਕਸਬੇ ਵਿੱਚ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ ਧਰਨਾ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।ਮੁੱਖ ਮੰਤਰੀ ਯੋਗੀ ਅਦਿਤਯਨਾਥ, ਕੇਂਦਰੀ ਰਾਜ ਖਜ਼ਾਨਾ ਮੰਤਰੀ ਸ਼ਿਵ ਪ੍ਰਤਾਪ ਸ਼ੁਕਲ ਸਹਿਤ 14 ਲੋਕਾਂ ਖ਼ਿਲਾਫ਼ 22 ਸਾਲ ਪਹਿਲਾਂ ਇਹ ਮੁਕੱਦਮਾ ਦਰਜ ਹੋਇਆ ਸੀ ਜਿਸਨੂੰ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਦ ਹਿੰਦੂ ਅਖ਼ਬਾਰ ਮੁਤਾਬਕ ਕੇਂਦਰੀ ਮੰਤਰੀ ਅਨੰਤ ਕੁਮਾਰ ਹੇਗੜੇ ਦੇ ਵਿਵਾਦਤ ਬਿਆਨ ਨੂੰ ਲੈ ਕੇ ਬੀਤੇ ਦਿਨੀਂ ਸੰਸਦ ਵਿੱਚ ਖ਼ੂਬ ਹੰਗਾਮਾ ਹੋਇਆ।

Be the first to comment

Leave a Reply