ਆਨਲਾਈਨ ਡੈਸਕ, ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। 19 ਨਵੰਬਰ 1917 ਨੂੰ ਜਨਮੀ ਇੰਦਰਾ ਗਾਂਧੀ 1966 ਤੋਂ 1977 ਤੱਕ ਤੇ ਫਿਰ 1980 ਤੋਂ 1984 ਵਿੱਚ ਉਸਦੀ ਹੱਤਿਆ ਤੱਕ ਪ੍ਰਧਾਨ ਮੰਤਰੀ ਰਹੀ। ਪੀਐੱਮ ਨੇ ਇੱਕ ਟਵੀਟ ਵਿੱਚ ਕਿਹਾ, “ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜੈਅੰਤੀ ’ਤੇ ਸ਼ਰਧਾਂਜਲੀ।”
ਖੜਗੇ ਨੇ ਵੀ ਦਿੱਤੀ ਸ਼ਰਧਾਂਜਲੀ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਹੈ। ਖੜਗੇ ਨੇ ਕਿਹਾ, “ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਤੇ ਸਾਡੀ ਪ੍ਰਤੀਕ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸਾਡੀ ਨਿਮਰ ਸ਼ਰਧਾਂਜਲੀ। ਉਨ੍ਹਾਂ ਕਿਹਾ ਕਿ ਇੰਦਰਾ ਜੀ ਨੇ ਭਾਰਤ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਸਾਡੇ ਦੇਸ਼ ਨੂੰ ਮਜ਼ਬੂਤਤੇ ਪ੍ਰਗਤੀਸ਼ੀਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।”
ਖੜਗੇ ਨੇ ਅੱਗੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਲਗਾਤਾਰ ਕੁਸ਼ਲ ਅਗਵਾਈ, ਸੱਚੀ ਵਫ਼ਾਦਾਰੀ ਤੇ ਭਾਰਤ ਲਈ ਮਜ਼ਬੂਤਇੱਛਾ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਤੇ ਦੇਸ਼ ਲਈ ਸਭ ਕੁਝ ਕੁਰਬਾਨ ਕਰ ਦਿੱਤਾ।
ਰਾਹੁਲ-ਸੋਨੀਆ ਨੇ ਸ਼ਕਤੀ ਸਥਲ ਜਾ ਕੇ ਦਿੱਤੀ ਸ਼ਰਧਾਂਜਲੀ
ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਤੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਸ਼ਕਤੀ ਸਥਲ ‘ਤੇ ਸ਼ਰਧਾਂਜਲੀ ਭੇਟ ਕੀਤੀ।
#WATCH | Congress national president Mallikarjun Kharge, Congress Parliamentary Party chairperson Sonia Gandhi, Congress MP Rahul Gandhi and Congress general secretary KC Venugopal pay tribute to former Prime Minister Indira Gandhi at Shakti Sthal, on her birth anniversary today. pic.twitter.com/RYKoK5SEsE
— ANI (@ANI) November 19, 2023
ਅਰਵਿੰਦ ਕੇਜਰੀਵਾਲ ਨੇ ਵੀ ਕੀਤਾ ਪੋਸਟ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ।


