ਜੇਐੱਨਐੱਨ, ਧਰਮਸ਼ਾਲਾ : ਧਰਮਸ਼ਾਲਾ ‘ਚ ਵਿਸ਼ਵ ਕੱਪ ਦੇ ਮੈਚ ਦਾ ਆਯੋਜਨ ਹੋਣਾ ਹੈ ਪਰ ਮੈਚ ਤੋਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੇ ਧਰਮਸ਼ਾਲਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੈਚ ਤੋਂ ਪਹਿਲਾਂ ਧਰਮਸ਼ਾਲਾ ‘ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਧਰਮਸ਼ਾਲਾ ਵਿਚ ਜਲ ਸ਼ਕਤੀ ਵਿਭਾਗ ਦੇ ਦਫ਼ਤਰ ਦੇ ਬਾਹਰ ਸ਼ਰਾਰਤੀ ਅਨਸਰਾਂ ਵੱਲੋਂ ਸਪਰੇਅ ਪੇਂਟ ਨਾਲ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਕਾਰਨ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਗਏ। ਇਸ ਤੋਂ ਪਹਿਲਾਂ ਵਿਧਾਨ ਸਭਾ ਕੰਪਲੈਕਸ ਦੀਆਂ ਕੰਧਾਂ ’ਤੇ ਨਾਅਰੇ ਵੀ ਲਿਖੇ ਹੋਏ ਸਨ।
ਧਰਮਸ਼ਾਲਾ ਵਿਚ ਵਿਸ਼ਵ ਕੱਪ ਦੇ ਪੰਜ ਮੈਚ ਹੋਣੇ ਹਨ, ਇਸ ਲਈ ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਬਾਵਜੂਦ ਸ਼ਰਾਰਤੀ ਅਨਸਰਾਂ ਵੱਲੋਂ ਦੇਸ਼ ਵਿਰੋਧੀ ਨਾਅਰੇ ਲਿਖੇ ਜਾਣ ਕਾਰਨ ਕਈ ਸਵਾਲ ਖੜ੍ਹੇ ਹੋ ਗਏ ਹਨ। ਕੁਝ ਸਾਲ ਪਹਿਲਾਂ ਤਪੋਵਨ ਸਥਿਤ ਅਸੈਂਬਲੀ ਕੰਪਲੈਕਸ ਦੀਆਂ ਕੰਧਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ, ਜਿਸ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਸੀ। ਇਸ ਸਬੰਧੀ ਪੁਲਿਸ ਨੇ ਪੰਜਾਬ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਬਦਮਾਸ਼ਾਂ ਦੀ ਭਾਲ ‘ਚ ਜੁਟੀ ਹੋਈ ਹੈ ਪੁਲਿਸ
ਮੰਗਲਵਾਰ ਸ਼ਾਮ ਨੂੰ ਜਦੋਂ ਕੁਝ ਲੋਕਾਂ ਨੇ ਕੰਧ ‘ਤੇ ਨਾਅਰਾ ਲਿਖਿਆ ਦੇਖਿਆ ਤਾਂ ਉਨ੍ਹਾਂ ਨੇ ਐੱਸਪੀ ਸ਼ਾਲਿਨੀ ਅਗਨੀਹੋਤਰੀ ਨੂੰ ਸੂਚਨਾ ਦਿੱਤੀ। ਵਿਸ਼ਵ ਕੱਪ ਦੇ ਮੈਚ ਤੋਂ ਪਹਿਲਾਂ ਸੁਰੱਖਿਆ ਦੀ ਢਿੱਲ ਕਈ ਸਵਾਲ ਖੜ੍ਹੇ ਕਰ ਰਹੀ ਹੈ। ਸੁਰੱਖਿਆ ਲਈ ਇੱਥੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਐੱਸਪੀ ਸ਼ਾਲਿਨੀ ਅਗਨੀਹੋਤਰੀ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ। ਪੁਲਿਸ ਜਾਂਚ ਕਰ ਰਹੀ ਹੈ। ਧਰਮਸ਼ਾਲਾ ਸੂਬੇ ਦੀ ਰਾਜਧਾਨੀ ਤੋਂ ਕਰੀਬ 250 ਕਿਲੋਮੀਟਰ ਦੂਰ ਹੈ।
#WATCH हिमाचल प्रदेश: कांगड़ा जिले के धर्मशाला में सरकारी कार्यालय के बाहर खालिस्तान के भित्तिचित्र(ग्रैफिटी) देखे गए। पुलिस ने तुरंत कार्रवाई करते हुए नारे को हटाने के लिए दीवार पर पेंट करा दिया, धर्मशाला पुलिस मामले की जांच कर रही है।
(वीडियो की पुष्टि पुलिस द्वारा की गई है।) pic.twitter.com/FRfOuCFjbG
— ANI_HindiNews (@AHindinews) October 4, 2023
ਕਾਨੂੰਨੀ ਕਾਰਵਾਈ ਕਰ ਰਹੀ ਪੁਲਿਸ
ਪੁਲਿਸ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਉਨ੍ਹਾਂ ਨੇ ਸਥਾਨਕ ਲੋਕਾਂ ਨੂੰ ਪੋਸਟਰਾਂ ਤੋਂ ਖ਼ਤਰਾ ਮਹਿਸੂਸ ਨਾ ਕਰਨ ਲਈ ਵੀ ਕਿਹਾ ਹੈ। ਅਧਿਕਾਰੀ ਨੇ ਕਿਹਾ ਕਿ ਇਹ ਸ਼ਰਾਰਤੀ ਅਨਸਰਾਂ ਦੀ ਕਾਰਵਾਈ ਹੈ। ਅਸੀਂ ਇਸ ਦੇ ਖਿਲਾਫ ਕਾਨੂੰਨੀ ਕਾਰਵਾਈ ਕਰ ਰਹੇ ਹਾਂ। ਉਨ੍ਹਾਂ ਨੇ ਇਹ ਵੀ ਲਿਖਿਆ ਕਿ ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਸ਼ਿਲਾਲੇਖ ਦੀ ਫੁਟੇਜ ਜਾਰੀ ਕੀਤੀ ਹੈ, ਜਿਸ ਨੂੰ ਖਾਲਿਸਤਾਨ ਪੱਖੀ ਮੰਨਿਆ ਜਾਂਦਾ ਹੈ।



