ਜਾਸ, ਰਾਜੌਰੀ : ਹਿਰਾਸਤ ‘ਚ ਤਿੰਨ ਨਾਗਰਿਕਾਂ ਦੀ ਸ਼ੱਕੀ ਹਾਲਾਤ ‘ਚ ਮੌਤ ਤੋਂ ਬਅਦ ਰਾਜੌਰੀ ਦੇ ਥਾਣਾਮੰਡੀ ਇਲਾਕੇ ‘ਚ ਸਥਿਤ 13 ਸੈਕਟਰ ਦੇ ਕਮਾਂਡਰ ਬ੍ਰਿਗੇਡੀਅਰ ਪੀ ਅਚਾਰੀਆ ਨੂੰ ਅਟੈਚ ਕਰ ਦਿੱਤਾ ਗਿਆ ਹੈ। ਰੱਖਿਆ ਸੂਤਰਾਂ ਅਨੁਸਾਰ, ਪਤਾ ਲੱਗਿਆ ਕਿ ਉਨ੍ਹਾਂ ਨੂੰ ਅਟੈਚ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਤਿੰਨ ਨਾਗਰਿਕਾਂ ਦੀ ਮੌਤ ਕਿਵੇਂ ਹੋਈ, ਇਸ ਮਾਮਲੇ ‘ਤੇ ਅੰਦਰੂਨੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਦੋ ਹਰ ਫ਼ੌਜੀ ਅਧਿਕਾਰੀਆਂ ਇਕ ਕਰਨਲ ਤੇ ਇਕ ਲੈਫ਼ਟੀਨੈਂਟ ਕਰਨਲ ਨੂੰ ਵੀ ਅਟੈਚ ਕੀਤਾ ਗਿਆ ਹੈ।

ਹਿਰਾਸਤ ‘ਚ ਹੋਈ ਸੀ ਤਿੰਨ ਨਾਗਰਿਕਾਂ ਦੀ ਮੌਤ

ਦੱਸ ਦੇਈਏ ਕਿ ਜੰਮੂ ਕਸ਼ਮੀਰ ਦੇ ਪੁੰਛ ‘ਚ ਅੱਤਵਾਦੀ ਹਮਲੇ ‘ਚ ਫ਼ੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ ਸਨ। ਇਸ ਨੂੰ ਲੈ ਕੇ ਕਈ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਸੀ, ਜਿਨ੍ਹਾਂ ਵਿੱਚੋਂ ਤਿੰਨ ਨਾਗਰਿਕਾਂ ਦੀ ਰਹੱਸਮਈ ਤਰੀਕੇ ਨਾਲ ਹਿਰਾਸਤ ‘ਚ ਮੌਤ ਹੋ ਗਈ ਸੀ। ਇਸੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਕਿ ਤਿੰਨੇ ਨਾਗਰਿਕਾਂ ਦੀ ਮੌਤ ਕਿਵੇਂ ਹੋਈ।