ਜਗਤਾਰ ਹਵਾਰਾ ਦੀ ਰਿਹਾਈ ਨਾਲ ਅਮਨ-ਕਾਨੂੰਨ ਨੂੰ ਖ਼ਤਰਾ ਨਹੀਂ: ਭਗਵੰਤ ਮਾਨ
ਚੰਡੀਗੜ੍ਹ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨਾਲ ਸੂਬੇ
ਵਿੱਚ ਅਮਨ-ਕਾਨੂੰਨ ਦੀ ਸਥਿਤੀ 'ਤੇ ਕੋਈ ਮਾੜਾ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ
ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਏਗੀ ਅਤੇ
ਇਨਸਾਫ਼ ਨੂੰ ਅਣਮਿੱਥੇ ਸਮੇਂ ਲਈ ਲਟਕਾਇਆ ਨਹੀਂ ਜਾਣਾ ਚਾਹੀਦਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ
ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦੇਣ ਦੀ ਸੂਰਤ ਵਿੱਚ ਅਮਨ-ਕਾਨੂੰਨ ਕਾਇਮ
ਰੱਖਣ ਦਾ ਭਰੋਸਾ ਕੇਂਦਰ ਸਰਕਾਰ ਅਤੇ ਰਾਜਪਾਲ ਨੂੰ ਦਿੱਤਾ ਹੋਇਆ ਹੈ। ਇਸ ਦੇ ਬਾਵਜੂਦ ਕੇਂਦਰ ਨੇ ਹਾਲੇ ਤੱਕ
ਪੈਰੋਲ ਨੂੰ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਜਾਣਗੇ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੇ
ਪੈਰੋਲ ਮਾਮਲੇ ਵੀ ਪੰਜਾਬ ਦੇ ਰਾਜਪਾਲ ਕੋਲ ਉਠਾਏ ।



