Skip to content
Tuesday, November 17, 2026 8°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਜਲੰਧਰ ‘ਚ ਕੂੜੇ ਨੂੰ ਪ੍ਰੋਸੈਸ ਕਰਨ ਦੀ ਬਜਾਏ ਲਗਾਈ ਜਾ ਰਹੀ ਹੈ ਅੱਗ, ਜ਼ਹਿਰੀਲੇ ਧੂੰਏਂ ਕਾਰਨ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ

By Editor Published 1 min read
ਜਲੰਧਰ ‘ਚ ਕੂੜੇ ਨੂੰ ਪ੍ਰੋਸੈਸ ਕਰਨ ਦੀ ਬਜਾਏ ਲਗਾਈ ਜਾ ਰਹੀ ਹੈ ਅੱਗ, ਜ਼ਹਿਰੀਲੇ ਧੂੰਏਂ ਕਾਰਨ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ

ਜਲੰਧਰ (ਖੁਰਾਣਾ): ਸ਼ਹਿਰ ਵਿੱਚ ਵੱਧ ਰਿਹਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਪਰ ਨਗਰ ਨਿਗਮ ਪ੍ਰਸ਼ਾਸਨ ਇਸ ਪ੍ਰਤੀ ਪੂਰੀ ਤਰ੍ਹਾਂ ਲਾਪਰਵਾਹ ਨਜ਼ਰ ਆ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕੂੜੇ ਅਤੇ ਬਾਗਬਾਨੀ ਦੀ ਰਹਿੰਦ-ਖੂੰਹਦ ਨੂੰ ਸਹੀ ਢੰਗ ਨਾਲ ਪ੍ਰੋਸੈਸ ਕਰਨ ਦੀ ਬਜਾਏ ਸ਼ਰੇਆਮ ਅੱਗ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਸ ਤੋਂ ਉੱਠਣ ਵਾਲਾ ਜ਼ਹਿਰੀਲਾ ਧੂੰਆਂ ਆਸਪਾਸ ਦੇ ਇਲਾਕਿਆਂ ਵਿੱਚ ਫੈਲ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਿਹਾ ਹੈ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਅਤੇ ਅਦਾਲਤਾਂ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ, ਜਲੰਧਰ ਵਿੱਚ ਸੌਲਿਡ ਵੇਸਟ ਮੈਨੇਜਮੈਂਟ ਨਿਯਮਾਂ ਦੀ ਸ਼ਰੇਆਮ ਉਲੰਘਣਾ ਹੋ ਰਹੀ ਹੈ। ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਜਿਵੇਂ ਕਿ ਰੈਣਕ ਬਾਜ਼ਾਰ ਅਤੇ ਸ਼ੇਖਾਂ ਬਾਜ਼ਾਰ ਵਿੱਚ ਕੂੜਾ ਚੁੱਕਣ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਦੁਕਾਨਦਾਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਲੀ ਪਲਾਟਾਂ ਅਤੇ ਪਾਰਕਾਂ ਵਿੱਚ ਕੂੜੇ ਨੂੰ ਲੱਗੀ ਅੱਗ ਕਾਰਨ ਸੈਰ ਕਰਨ ਵਾਲੇ ਲੋਕਾਂ ਦਾ ਸਾਹ ਲੈਣਾ ਵੀ ਮੁਹਾਲ ਹੋ ਗਿਆ ਹੈ। ਨਿਗਮ ਨੂੰ ਇਸ ਗੰਭੀਰ ਮਸਲੇ 'ਤੇ ਤੁਰੰਤ ਧਿਆਨ ਦੇ ਕੇ ਕੂੜਾ ਸਾੜਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ।

Editor Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp