ਬਾਰਾਮੂਲਾ, ਜੇਐੱਨਐੱਨ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਇਲਾਕੇ ‘ਚ ਭਾਰਤੀ ਫੌਜ ਦੇ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅੱਤਵਾਦੀਆਂ ਕੋਲੋਂ ਕਈ ਹਥਿਆਰ ਵੀ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬfਕ ਬਾਰਾਮੂਲਾ ‘ਚ ਫੜੇ ਗਏ ਅੱਤਵਾਦੀਆਂ ਕੋਲੋਂ ਦੋ ਪਿਸਤੌਲ, ਪੰਜ ਹੈਂਡ ਗ੍ਰਨੇਡ ਅਤੇ ਕਈ ਹੋਰ ਹਥਿਆਰ ਬਰਾਮਦ ਹੋਏ ਹਨ।

ਅਨੰਤਨਾਗ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ

ਅਜੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁਕਾਬਲਾ ਪਿਛਲੇ 48 ਘੰਟਿਆਂ ਤੋਂ ਜਾਰੀ ਹੈ। ਮੁਕਾਬਲੇ ਵਾਲੀ ਥਾਂ ‘ਤੇ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ।