Skip to content
Saturday, November 21, 2026 2°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਧਰਨੇ ਦਾ ਕੀਤਾ ਐਲਾਨ

By Editor Published 2 min read
ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਧਰਨੇ ਦਾ ਕੀਤਾ ਐਲਾਨ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਸਾਂਝਾ ਕਿਸਾਨ ਮਜ਼ਦੂਰ ਕਮੇਟੀ (ਰਜਿਸਟਰਡ) ਪੰਜਾਬ ਨੇ ਗੰਨਾ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਵੱਡਾ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਹੈ। ਜਥੇਬੰਦੀ ਵੱਲੋਂ 20 ਨਵੰਬਰ ਤੋਂ ਗੁਰਦਾਸਪੁਰ ਦੇ ਬੱਬਰੀ ਬਾਈਪਾਸ 'ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਕਿਸਾਨਾਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਧਰਨਾ ਜਾਰੀ ਰਹੇਗਾ ਅਤੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਬੰਦ ਰੱਖਿਆ ਜਾਵੇਗਾ।

ਜਥੇਬੰਦੀ ਵੱਲੋਂ ਲਗਾਏ ਗਏ ਬੈਨਰਾਂ ਵਿੱਚ ਕਿਸਾਨਾਂ ਦੀਆਂ ਮੁੱਖ ਮੰਗਾਂ ਦਾ ਵੇਰਵਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਮੰਗ ਸਭ ਤੋਂ ਪ੍ਰਮੁੱਖ ਹੈ। ਇਸ ਤੋਂ ਇਲਾਵਾ, ਖੰਡ ਮਿੱਲਾਂ ਨੂੰ 25 ਨਵੰਬਰ ਤੋਂ ਪਹਿਲਾਂ ਚਾਲੂ ਕਰਨ, ਇੱਕ ਕਾਊਂਟਰ 'ਤੇ ਇੱਕੋ ਵਾਰ ਭੁਗਤਾਨ ਕਰਨ ਅਤੇ ਪਿਛਲੇ ਸਾਲ ਦੇ ਗੰਨੇ ਦਾ ਬਕਾਇਆ ਤੁਰੰਤ ਕਿਸਾਨਾਂ ਦੇ ਖ਼ਾਤਿਆਂ ਵਿੱਚ ਪਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਗੰਨੇ ਦੀ ਫ਼ਸਲ ਦੇ ਭੁਗਤਾਨ ਵਿੱਚ ਦੇਰੀ ਅਤੇ ਮਿੱਲਾਂ ਦੇ ਸਮੇਂ ਸਿਰ ਨਾ ਚੱਲਣ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਲਈ ਸਰਕਾਰ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਕਿਸਾਨ ਜਥੇਬੰਦੀ ਦੇ ਇਸ ਐਲਾਨ ਕਾਰਨ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਪੂਰੀ ਸੰਭਾਵਨਾ ਹੈ, ਜਿਸ ਨਾਲ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ।

Editor Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp