Skip to content
Wednesday, November 11, 2026 13°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਜੰਮੂ-ਕਸ਼ਮੀਰ: ਅੱਤਵਾਦੀ ਹਮਲੇ ਮਗਰੋਂ ਹਾਈ ਅਲਰਟ, ਗੋਲੀਬਾਰੀ ‘ਚ 3 ਜਵਾਨ ਜ਼ਖਮੀ, ਤਲਾਸ਼ੀ ਮੁਹਿੰਮ ਤੇਜ਼

By Admin Published 1 min read
ਜੰਮੂ-ਕਸ਼ਮੀਰ: ਅੱਤਵਾਦੀ ਹਮਲੇ ਮਗਰੋਂ ਹਾਈ ਅਲਰਟ, ਗੋਲੀਬਾਰੀ ‘ਚ 3 ਜਵਾਨ ਜ਼ਖਮੀ, ਤਲਾਸ਼ੀ ਮੁਹਿੰਮ ਤੇਜ਼

ਕੁਲਗਾਮ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਅਧੀਨ ਪੈਂਦੇ ਨੋਵਪੋਰਾ ਅਖਰਾਨ ਖੇਤਰ ਵਿੱਚ ਬੁੱਧਵਾਰ ਦੁਪਹਿਰ ਅੱਤਵਾਦੀਆਂ ਨੇ ਨਾਕਾ ਪਾਰਟੀ 'ਤੇ ਹਮਲਾ ਕਰ ਦਿੱਤਾ। ਇਸ ਅਚਾਨਕ ਹੋਈ ਗੋਲੀਬਾਰੀ ਵਿੱਚ ਸੀਆਰਪੀਐਫ (CRPF) ਦੀ 46ਵੀਂ ਬਟਾਲੀਅਨ ਦੇ ਤਿੰਨ ਜਵਾਨ ਜ਼ਖਮੀ ਹੋ ਗਏ ਹਨ। ਹਮਲੇ ਤੋਂ ਤੁਰੰਤ ਬਾਅਦ ਕੁਇੱਕ ਐਕਸ਼ਨ ਟੀਮ (QAT) ਨੇ ਮੌਕੇ 'ਤੇ ਪਹੁੰਚ ਕੇ ਮੋਰਚਾ ਸੰਭਾਲ ਲਿਆ ਅਤੇ ਜ਼ਖਮੀ ਜਵਾਨਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਜ਼ਖਮੀ ਜਵਾਨਾਂ ਦੀ ਪਛਾਣ ਹੈੱਡ ਕਾਂਸਟੇਬਲ ਸੋਮਵੀਰ, ਕਾਂਸਟੇਬਲ ਸੰਤੋਸ਼ ਚੰਦਰੂ ਅਤੇ ਕਾਂਸਟੇਬਲ ਰਾਕੇਸ਼ ਦਾਸ ਵਜੋਂ ਹੋਈ ਹੈ। ਇੱਕ ਜਵਾਨ ਦੇ ਪੈਰ ਵਿੱਚ, ਦੂਜੇ ਦੇ ਹੱਥ ਵਿੱਚ ਅਤੇ ਤੀਜੇ ਦੀ ਪਿੱਠ ਵਿੱਚ ਗੋਲੀ ਲੱਗੀ ਹੈ। ਤਿੰਨਾਂ ਜਵਾਨਾਂ ਨੂੰ ਸਰਕਾਰੀ ਮੈਡੀਕਲ ਕਾਲਜ (GMC) ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ (ਸਰਚ ਆਪ੍ਰੇਸ਼ਨ) ਚਲਾਈ ਜਾ ਰਹੀ ਹੈ। ਫਿਲਹਾਲ ਆਪ੍ਰੇਸ਼ਨ ਲਗਾਤਾਰ ਜਾਰੀ ਹੈ ਅਤੇ ਸੁਰੱਖਿਆ ਬਲਾਂ ਵੱਲੋਂ ਹਰ ਆਉਣ-ਜਾਣ ਵਾਲੇ 'ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp