Skip to content
Tuesday, November 3, 2026 7°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ਦਾ ਮਜ਼ਾਕ ਉਡਾਉਣ ‘ਤੇ ਜਤਾਈ ਨਾਰਾਜ਼ਗੀ, ਕਿਹਾਅਸੀਂ ਇਸ ਲਈ ਲੰਬੀ ਲੜਾਈ ਲੜੀ ਹੈ

By Admin Published 1 min read
ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ਦਾ ਮਜ਼ਾਕ ਉਡਾਉਣ ‘ਤੇ ਜਤਾਈ ਨਾਰਾਜ਼ਗੀ, ਕਿਹਾਅਸੀਂ ਇਸ ਲਈ ਲੰਬੀ ਲੜਾਈ ਲੜੀ ਹੈ

ਨਵੀਂ ਦਿੱਲੀ:- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਦਿੱਲੀ ਵਿੱਚ ਸ਼ੁੱਕਰਵਾਰ ਰਾਤ ਹੋਏ ਆਪਣੇ

ਸੰਗੀਤਕ ਪ੍ਰੋਗਰਾਮ ਦੌਰਾਨ ਫਿਲਮ 'ਸਤਲੁਜ' ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ। ਮਨੁੱਖੀ ਅਧਿਕਾਰ ਕਾਰਕੁਨ

ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਇਸ ਫਿਲਮ ਨੂੰ ਲੈ ਕੇ ਹੋ ਰਹੀ ਚਰਚਾ ਦਰਮਿਆਨ ਦਿਲਜੀਤ ਨੇ

ਕਿਹਾ ਕਿ ਪੰਜਾਬੀਆਂ ਨੂੰ ਸੰਘਰਸ਼ ਕਰਨਾ ਸਿਖਾਉਣ ਦੀ ਲੋੜ ਨਹੀਂ ਹੈ।

ਕਿਸੇ ਵਿਅਕਤੀ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਜਿਸ ਫਿਲਮ ਦਾ ਮੰਚ 'ਤੇ ਖੜ੍ਹੇ ਹੋ ਕੇ ਮਜ਼ਾਕ ਉਡਾਇਆ ਜਾ

ਰਿਹਾ ਹੈ, ਉਸ ਨੂੰ ਬਣਾਉਣ ਅਤੇ ਲੋਕਾਂ ਤੱਕ ਪਹੁੰਚਾਉਣ ਲਈ ਉਨ੍ਹਾਂ ਨੇ ਲੰਬੀ ਲੜਾਈ ਲੜੀ ਹੈ। ਉਨ੍ਹਾਂ ਸਪੱਸ਼ਟ ਕੀਤਾ

ਕਿ ਫਿਲਮ 'ਤੇ ਰੋਕ ਲਗਾਉਣ ਨਾਲ ਕੋਈ ਮਸਲਾ ਹੱਲ ਨਹੀਂ ਹੋਣ ਵਾਲਾ।

ਦਿਲਜੀਤ ਨੇ ਕਿਹਾ ਕਿ ਉਹ ਸਾਰਿਆਂ ਦਾ ਸਮਰਥਨ ਕਰਦੇ ਹਨ ਅਤੇ ਕਿਸੇ ਨਾਲ ਨਫ਼ਰਤ ਨਹੀਂ ਰੱਖਦੇ। ਉਨ੍ਹਾਂ ਆਪਣੇ

ਸੰਬੋਧਨ ਵਿੱਚ ਕਿਹਾ, “ਕੋਈ ਸਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਕਰੇ, ਮੈਂ ਤਾਂ ਸਾਰਿਆਂ ਨੂੰ ਪਿਆਰ ਕਰਦਾ ਹਾਂ। ਮੇਰਾ

ਸਾਰਿਆਂ ਨੂੰ ਆਈ ਲਵ ਯੂ ਹੈ।”ਉਨ੍ਹਾਂ ਦੇ ਇਸ ਬਿਆਨ ਨੇ 'ਸਤਲੁਜ' ਫਿਲਮ ਨੂੰ ਲੈ ਕੇ ਚੱਲ ਰਹੀ ਚਰਚਾ ਨੂੰ ਮੁੜ

ਸੁਰਖੀਆਂ ਵਿੱਚ ਲਿਆ ਦਿੱਤਾ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp