ਏਐਨਆਈ, ਹੈਦਰਾਬਾਦ: ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਅਤੇ ਬੀਆਰਐਸ ਮੁਖੀ ਕੇਸੀਆਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਯਸ਼ੋਦਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਹ ਬੀਤੀ ਰਾਤ ਇਰਾਵਲੀ ਸਥਿਤ ਆਪਣੇ ਫਾਰਮ ਹਾਊਸ ‘ਤੇ ਡਿੱਗ ਗਏ ਸੀ, ਜਿਸ ਕਾਰਨ ਉਹ ਜ਼ਖਮੀ ਹੋ ਗਏ ਸੀ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ (7 ਦਸੰਬਰ) ਨੂੰ ਰੇਵੰਤ ਰੈੱਡੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਨ੍ਹਾਂ ਨੂੰ ਰਾਜਪਾਲ ਤਮਿਲੀਸਾਈ ਸੌਂਦਰਰਾਜਨ ਨੇ ਮੁੱਖ ਮੰਤਰੀ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਕੇਸੀਆਰ ਦੀ ਪਾਰਟੀ ਬੀਆਰਐਸ ਨੂੰ ਤੇਲੰਗਾਨਾ ਚੋਣ ਨਤੀਜਿਆਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਨੇ ਬੀਆਰਐਸ ਨੂੰ ਹਰਾਇਆ ਅਤੇ ਰਾਜ ਦੀਆਂ 119 ਵਿਧਾਨ ਸਭਾ ਸੀਟਾਂ ਵਿੱਚੋਂ 64 ਸੀਟਾਂ ਜਿੱਤੀਆਂ, ਜਦੋਂ ਕਿ ਬੀਆਰਐਸ ਨੂੰ ਸਿਰਫ਼ 39 ਸੀਟਾਂ ਮਿਲੀਆਂ। ਕਾਂਗਰਸ ਨੇ ਰੇਵੰਤ ਰੈੱਡੀ ਦੀ ਅਗਵਾਈ ਹੇਠ ਕੇਸੀਆਰ ਦੇ 10 ਸਾਲਾਂ ਦੇ ਸ਼ਾਸਨ ਨੂੰ ਬਾਹਰਦਾ ਰਸਤਾ ਦਿਖਾਇਆ।