Skip to content
Tuesday, November 3, 2026 7°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਕੈਨੇਡਾ ਦੇ ਕਿਊਬੈਕ ਸੂਬੇ ‘ਚ ਸਕੂਲੀ ਬੱਚਿਆਂ ਦੇ ਧਾਰਮਿਕ ਚਿੰਨ੍ਹ ਪਹਿਨਣ ‘ਤੇ ਪਾਬੰਦੀ ਦੀ ਤਿਆਰੀ: ਧਾਰਮਿਕ ਆਜ਼ਾਦੀ ਨੂੰ ਲੈ ਕੇ ਛਿੜਿਆ ਵਿਵਾਦ, ਮੁਸਲਿਮ ਜਥੇਬੰਦੀ ਨੇ ਸਰਕਾਰ ਦੇ ਫ਼ੈਸਲੇ ‘ਤੇ ਚੁੱਕੇ ਸਵਾਲ

By Admin Published 2 min read
ਕੈਨੇਡਾ ਦੇ ਕਿਊਬੈਕ ਸੂਬੇ ‘ਚ ਸਕੂਲੀ ਬੱਚਿਆਂ ਦੇ ਧਾਰਮਿਕ ਚਿੰਨ੍ਹ ਪਹਿਨਣ ‘ਤੇ ਪਾਬੰਦੀ ਦੀ ਤਿਆਰੀ: ਧਾਰਮਿਕ ਆਜ਼ਾਦੀ ਨੂੰ ਲੈ ਕੇ ਛਿੜਿਆ ਵਿਵਾਦ, ਮੁਸਲਿਮ ਜਥੇਬੰਦੀ ਨੇ ਸਰਕਾਰ ਦੇ ਫ਼ੈਸਲੇ ‘ਤੇ ਚੁੱਕੇ ਸਵਾਲ

ਕੈਨੇਡਾ: ਕੈਨੇਡਾ ਦੇ ਕਿਊਬੈਕ ਸੂਬੇ ਵਿੱਚ ਨਵੀਂ ਬਣੀ ਸਰਕਾਰ ਸਕੂਲੀ ਬੱਚਿਆਂ ਵੱਲੋਂ ਧਾਰਮਿਕ ਚਿੰਨ੍ਹ ਪਹਿਨਣ 'ਤੇ

ਪਾਬੰਦੀ ਲਗਾਉਣ ਦੀ ਤਿਆਰੀ ਕਰ ਰਹੀ ਹੈ। ਸੂਬੇ ਦੇ ਸਿੱਖਿਆ ਮੰਤਰੀ ਜੋਇਲ ਅਰਸੈਨਿਊ ਨੇ ਐਲਾਨ ਕੀਤਾ ਹੈ ਕਿ

ਸਰਕਾਰ ਜਲਦੀ ਹੀ ਵਿਧਾਨ ਸਭਾ ਵਿੱਚ ਬਿੱਲ ਨੰਬਰ 9 ਪੇਸ਼ ਕਰੇਗੀ। ਇਸ ਤਹਿਤ ਐਲੀਮੈਂਟਰੀ ਸਕੂਲਾਂ ਵਿੱਚ

ਬੱਚਿਆਂ ਦੇ ਧਾਰਮਿਕ ਚਿੰਨ੍ਹ ਪਹਿਨ ਕੇ ਆਉਣ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਤਜਵੀਜ਼ ਹੈ।

ਮੁੱਖ ਮੰਤਰੀ ਪੌਲ ਸੇਂਟ ਪੀਅਰ ਪਾਲਡੀਮੋਰ ਦੀ ਮੌਜੂਦਗੀ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਕਿਊਬਕੋਇਸ

ਪਾਰਟੀ ਨੇ ਚੋਣਾਂ ਦੌਰਾਨ ਸੂਬੇ ਵਿੱਚ ਧਰਮ ਨਿਰਪੱਖਤਾ ਅਤੇ ਸਮਾਨਤਾ ਨੂੰ ਪਹਿਲ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ

ਅਨੁਸਾਰ ਵੋਟਰਾਂ ਨੇ ਇਸ ਵਾਅਦੇ 'ਤੇ ਭਰੋਸਾ ਕਰਦਿਆਂ ਉਨ੍ਹਾਂ ਦੀ ਪਾਰਟੀ ਨੂੰ ਬਹੁਮਤ ਦਿੱਤਾ ਹੈ। ਇਸ ਲਈ ਸਰਕਾਰ

ਹੁਣ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਲਈ ਧਾਰਮਿਕ ਚਿੰਨ੍ਹਾਂ ਦੇ ਜਨਤਕ ਪ੍ਰਦਰਸ਼ਨ 'ਤੇ ਪਾਬੰਦੀ ਲਗਾਉਣਾ ਚਾਹੁੰਦੀ

ਹੈ।

ਦੂਜੇ ਪਾਸੇ ਸਰਕਾਰ ਦੀ ਇਸ ਤਜਵੀਜ਼ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਨੈਸ਼ਨਲ ਕੌਂਸਲ ਫਾਰ ਕੈਨੇਡੀਅਨ ਮੁਸਲਿਮਜ਼

ਦੇ ਪ੍ਰਧਾਨ ਸਟੀਫਨ ਬਰਾਊਨ ਨੇ ਕਿਹਾ ਕਿ ਸਰਕਾਰ ਸਮਾਨਤਾ ਦੇ ਨਾਂ 'ਤੇ ਲੋਕਾਂ ਦੀ ਧਾਰਮਿਕ ਆਜ਼ਾਦੀ ਵਿੱਚ ਦਖ਼ਲ ਦੇ

ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਸਾਰੇ ਨਾਗਰਿਕਾਂ ਨੂੰ ਬਰਾਬਰ ਦੇ ਹੱਕ ਦੇਣ ਦਾ ਵਾਅਦਾ ਕਰਦੀ ਹੈ

ਤਾਂ ਧਾਰਮਿਕ ਪਛਾਣ ਨਾਲ ਜੁੜੇ ਚਿੰਨ੍ਹ ਪਹਿਨਣ ਦੀ ਆਜ਼ਾਦੀ ਕਿਉਂ ਸੀਮਤ ਕੀਤੀ ਜਾ ਰਹੀ ਹੈ?

ਜ਼ਿਕਰਯੋਗ ਹੈ ਕਿ ਕਿਊਬੈਕ ਵਿੱਚ ਪਹਿਲਾਂ ਤੋਂ ਹੀ ਸਰਕਾਰੀ ਨੌਕਰੀਆਂ ਦੇ ਕੁਝ ਖ਼ਾਸ ਅਹੁਦਿਆਂ 'ਤੇ ਕੰਮ ਕਰਨ ਵਾਲੇ

ਕਰਮਚਾਰੀਆਂ ਲਈ ਧਾਰਮਿਕ ਚਿੰਨ੍ਹ ਪਹਿਨਣ 'ਤੇ ਪਾਬੰਦੀ ਲਾਗੂ ਹੈ। ਹੁਣ ਸਰਕਾਰ ਇਸ ਨੀਤੀ ਦਾ ਦਾਇਰਾ ਸਕੂਲੀ

ਬੱਚਿਆਂ ਤੱਕ ਵਧਾਉਣ ਦੀ ਤਿਆਰੀ ਕਰ ਰਹੀ ਹੈ।

ਕਿਊਬੈਕ ਕੈਨੇਡਾ ਦਾ ਅਜਿਹਾ ਸੂਬਾ ਹੈ, ਜਿੱਥੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਪਿਛਲੇ ਸਮੇਂ ਦੌਰਾਨ ਦੋ ਵਾਰ ਜਨਮਤ

ਸੰਗ੍ਰਹਿ ਵੀ ਕਰਵਾਇਆ ਜਾ ਚੁੱਕਾ ਹੈ, ਪਰ ਦੋਵਾਂ ਮੌਕਿਆਂ 'ਤੇ ਵੱਖਰੇ ਦੇਸ਼ ਦੀ ਮੰਗ ਨੂੰ ਬਹੁਮਤ ਨਹੀਂ ਮਿਲਿਆ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp