Skip to content
Saturday, November 28, 2026 7°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਕੈਨੇਡਾ ਸੁਪਰੀਮ ਕੋਰਟ ਦਾ ਅਹਿਮ ਫੈਸਲਾ: ਕਿਊਬੈਕ ਦੇ ਵਿਵਾਦਤ ‘ਬਿੱਲ-21’ ਨੂੰ ਰੱਖਿਆ ਬਰਕਰਾਰ, ਸਿੱਖ ਤੇ ਮੁਸਲਿਮ ਜਥੇਬੰਦੀਆਂ ਵੱਲੋਂ ਰੋਸ

By Editor Published 2 min read
ਕੈਨੇਡਾ ਸੁਪਰੀਮ ਕੋਰਟ ਦਾ ਅਹਿਮ ਫੈਸਲਾ: ਕਿਊਬੈਕ ਦੇ ਵਿਵਾਦਤ ‘ਬਿੱਲ-21’ ਨੂੰ ਰੱਖਿਆ ਬਰਕਰਾਰ, ਸਿੱਖ ਤੇ ਮੁਸਲਿਮ ਜਥੇਬੰਦੀਆਂ ਵੱਲੋਂ ਰੋਸ

ਟੋਰਾਂਟੋ: ਕੈਨੇਡਾ ਵਿੱਚ ਧਾਰਮਿਕ ਚਿੰਨ੍ਹਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਊਬੈਕ ਸੂਬੇ ਦੇ ਵਿਵਾਦਤ 'ਬਿੱਲ-21' ਨੂੰ ਵੱਡੇ ਪੱਧਰ 'ਤੇ ਬਰਕਰਾਰ ਰੱਖਦਿਆਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਪੁਲਿਸ ਮੁਲਾਜ਼ਮਾਂ, ਸਰਕਾਰੀ ਵਕੀਲਾਂ ਅਤੇ ਜੱਜਾਂ ਦੇ ਡਿਊਟੀ ਦੌਰਾਨ ਸਿੱਖ ਦਸਤਾਰ, ਹਿਜਾਬ ਅਤੇ ਯਹੂਦੀ ਕਿੱਪਾ ਪਹਿਨਣ 'ਤੇ ਲੱਗੀ ਰੋਕ ਨੂੰ ਕਾਇਮ ਰੱਖਿਆ ਹੈ।

27 ਨਵੰਬਰ 2026 ਨੂੰ ਸੱਤ ਜੱਜਾਂ ਦੇ ਬੈਂਚ ਨੇ 532 ਪੰਨਿਆਂ ਦਾ ਫੈਸਲਾ ਸੁਣਾਉਂਦਿਆਂ ਕਿਹਾ ਕਿ ਕਿਊਬੈਕ ਸਰਕਾਰ ਨੇ ਸੰਵਿਧਾਨ ਦੀ ਧਾਰਾ 33 ('ਨੌਟਵਿਦਸਟੈਂਡਿੰਗ ਕਲਾਜ਼') ਦੀ ਸਹੀ ਵਰਤੋਂ ਕੀਤੀ ਹੈ, ਜਿਸ ਤਹਿਤ ਸਰਕਾਰ ਕੁਝ ਸੰਵਿਧਾਨਕ ਅਧਿਕਾਰਾਂ ਦੇ ਬਾਵਜੂਦ ਕਿਸੇ ਕਾਨੂੰਨ ਨੂੰ ਪੰਜ ਸਾਲਾਂ ਲਈ ਲਾਗੂ ਰੱਖ ਸਕਦੀ ਹੈ। ਹਾਲਾਂਕਿ, ਅਦਾਲਤ ਨੇ ਕਿਊਬੈਕ ਦੀ ਨੈਸ਼ਨਲ ਅਸੈਂਬਲੀ ਦੇ ਚੁਣੇ ਹੋਏ ਮੈਂਬਰਾਂ ਲਈ ਸਦਨ ਵਿੱਚ ਚਿਹਰਾ ਖੁੱਲ੍ਹਾ ਰੱਖਣ ਦੀ ਸ਼ਰਤ ਨੂੰ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਮੰਨਦਿਆਂ ਰੱਦ ਕਰ ਦਿੱਤਾ।

ਇਸ ਫੈਸਲੇ 'ਤੇ ਸਿੱਖ ਅਤੇ ਮੁਸਲਿਮ ਜਥੇਬੰਦੀਆਂ ਨੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਨੈਸ਼ਨਲ ਕੌਂਸਲ ਆਫ਼ ਕੈਨੇਡੀਅਨ ਮੁਸਲਿਮਜ਼ (NCCM) ਦੇ ਮੁਖੀ ਸਟੀਫਨ ਬ੍ਰਾਊਨ ਨੇ ਇਸ ਨੂੰ ਕੈਨੇਡਾ ਦੇ ਸੰਵਿਧਾਨਕ ਲੋਕਤੰਤਰ ਲਈ 'ਕਾਲਾ ਦਿਨ' ਕਰਾਰ ਦਿੱਤਾ, ਜਦਕਿ ਕੈਨੇਡੀਅਨ ਸਿਵਲ ਲਿਬਰਟੀਜ਼ ਐਸੋਸੀਏਸ਼ਨ ਨੇ ਵੀ ਇਸ 'ਤੇ ਨਿਰਾਸ਼ਾ ਜਤਾਈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਫੈਸਲੇ ਦਾ ਅਧਿਐਨ ਕਰ ਰਹੀ ਹੈ ਅਤੇ ਸਾਰੀਆਂ ਵਿਧਾਨ ਸਭਾਵਾਂ ਨੂੰ ਘੱਟ ਗਿਣਤੀਆਂ ਦੇ ਅਧਿਕਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਦੂਜੇ ਪਾਸੇ ਕਿਊਬੈਕ ਦੇ ਪ੍ਰੀਮੀਅਰ ਪੌਲ ਸੇਂਟ-ਪੀਅਰੇ ਪਲਾਮੋਂਡਨ ਅਤੇ ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

Editor Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp