ਡਿਜੀਟਲ ਡੈਸਕ, ਪਟਨਾ : ਲੋਕ ਸਭਾ ਚੋਣਾਂ ‘ਚ ਹੁਣ ਕੁਝ ਦਿਨ ਬਾਕੀ ਰਹਿ ਗਏ ਹਨ। ਇਸ ਤੋਂ ਪਹਿਲਾਂ ਲਾਲੂ ਪਰਿਵਾਰ ਦੀਆਂ ਮੁਸ਼ਕਲਾਂ ਫਿਰ ਵੱਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ‘ਚ ‘Land For Job Scam’ ਮਾਮਲੇ ‘ਚ ਚਾਰਜਸ਼ੀਟ ਦਾਇਰ ਕੀਤੀ ਹੈ।

ਇਸ ਚਾਰਜਸ਼ੀਟ ਵਿਚ ਬਿਹਾਰ ਦੀ ਸਾਬਕਾ ਸੀਐੱਮ ਰਾਬੜੀ ਦੇਵੀ, ਮੀਸਾ ਭਾਰਤੀ, ਹੇਮਾ ਯਾਦਵ, ਹਿਰਦਿਆਨੰਦ ਚੌਧਰੀ ਅਤੇ ਅਮਿਤ ਕਤਿਆਲ ਦੇ ਨਾਂ ਸ਼ਾਮਿਲ ਹਨ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਦੋ ਫਰਮਾਂ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਰਾਊਜ਼ ਐਵੇਨਿਊ ਕੋਰਟ ਨੇ ਅੱਜ ਈਡੀ ਨੂੰ ਚਾਰਜਸ਼ੀਟ ਤੇ ਦਸਤਾਵੇਜ਼ਾਂ ਦੀਆਂ ਈ-ਕਾਪੀਆਂ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 16 ਜਨਵਰੀ 2024 ਨੂੰ ਕਰੇਗੀ।