ਪੀਟੀਆਈ, ਪਟਨਾ/ਨਵੀਂ ਦਿੱਲੀ : ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਸ ਨੂੰ ਇਕ ਵਾਰ ਫਿਰ ਸੰਮਨ ਭੇਜ ਕੇ 5 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਈਡੀ ਨੇ ਉਸ ਨੂੰ ਜ਼ਮੀਨ-ਨੌਕਰੀ ਘੁਟਾਲੇ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 22 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋ ਸਕੇ।
Land For Job Scam : ED ਨੇ ਤੇਜਸਵੀ ਯਾਦਵ ਨੂੰ ਫਿਰ ਭੇਜਿਆ ਸੰਮਨ, 5 ਜਨਵਰੀ ਨੂੰ ਪੇਸ਼ ਹੋਣ ਦਾ ਹੁਕਮ, ਨੌਕਰੀ ਬਦਲੇ ਜ਼ਮੀਨ ਮਾਮਲੇ ‘ਚ ਹੋਵੇਗੀ ਪੁੱਛਗਿੱਛ



