ਏਐੱਨਆਈ, ਨਵੀਂ ਦਿੱਲੀ : ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਇੰਡੀਆ ਵੀਰਵਾਰ ਨੂੰ ਨਵੀਂ ਦਿੱਲੀ ਪਹੁੰਚ ਗਏ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਚੀਫ ਆਫ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ ਨੇ ਪਾਲਮ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।

ਅਮਰੀਕੀ ਰੱਖਿਆ ਮੰਤਰੀ 2+2 ਮੰਤਰੀ ਪੱਧਰੀ ਵਾਰਤਾ ਵਿੱਚ ਸ਼ਾਮਲ ਹੋਣ ਲਈ ਭਾਰਤ ਆਏ ਹਨ। ਅਮਰੀਕਾ ਦੇ ਰੱਖਿਆ ਸਕੱਤਰ ਆਸਟਿਨ ਭਾਰਤ-ਅਮਰੀਕਾ 2+2 ਮੰਤਰੀ ਪੱਧਰੀ ਵਾਰਤਾ ਦੀ ਸਹਿ-ਪ੍ਰਧਾਨਗੀ ਕਰਨਗੇ। ਉਹ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਦੁਵੱਲੀ ਮੀਟਿੰਗ ਕਰਨਗੇ।