ਬਿਜ਼ਨਸ ਡੈਸਕ, ਨਵੀਂ ਦਿੱਲੀ : ਦੇਸ਼ ਭਰ ਵਿੱਚ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਨੂੰ ਰਿਵਾਈਜ਼ ਕੀਤਾ ਜਾਂਦਾ ਹੈ। ਅੱਜ ਵੀ ਇਨ੍ਹਾਂ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਹੈ। ਦੇਸ਼ ਭਰ ਵਿੱਚ ਇੱਕ ਵਾਰ ਫਿਰ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ‘ਚ 21 ਰੁਪਏ ਦਾ ਵਾਧਾ ਹੋਇਆ ਹੈ। ਜਦਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ਸਥਿਰ ਹਨ। ਹੁਣ ਰਾਜਧਾਨੀ ਦਿੱਲੀ ‘ਚ 19 ਕਿਲੋ ਦਾ ਗੈਸ ਸਿਲੰਡਰ 1,797.50 ਰੁਪਏ ‘ਚ ਮਿਲੇਗਾ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ 103 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਵਾਧੇ ਤੋਂ ਬਾਅਦ ਰੈਸਟੋਰੈਂਟ ਮਾਲਕਾਂ ਦੇ ਨਾਲ-ਨਾਲ ਮਠਿਆਈਆਂ ਵੇਚਣ ਵਾਲਿਆਂ ਨੂੰ ਵੀ ਵੱਡਾ ਝਟਕਾ ਲੱਗਾ ਹੈ। ਆਓ ਜਾਣਦੇ ਹਾਂ ਦੇਸ਼ ਦੇ ਮਹਾਨਗਰਾਂ ‘ਚ ਵਪਾਰਕ ਗੈਸ ਸਿਲੰਡਰ ਦੀ ਕੀਮਤ ਕੀ ਹੈ?

ਮਹਾਨਗਰਾਂ ‘ਚ ਕਮਰਸ਼ੀਅਲ ਸਿਲੰਡਰ ਦੀ ਕੀਮਤ

  • ਰਾਜਧਾਨੀ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ 1796.50 ਰੁਪਏ ਹੋ ਗਈ ਹੈ। ਨਵੰਬਰ ‘ਚ ਇਨ੍ਹਾਂ ਦੀ ਕੀਮਤ 1775.50 ਰੁਪਏ ਸੀ।
  • ਕੋਲਕਾਤਾ ‘ਚ ਵਪਾਰਕ ਸਿਲੰਡਰ ਦੀ ਕੀਮਤ 1,908 ਰੁਪਏ ਹੈ। ਪਿਛਲੇ ਮਹੀਨੇ ਇਨ੍ਹਾਂ ਦੀ ਕੀਮਤ 1,885.50 ਰੁਪਏ ਸੀ।
  • ਮੁੰਬਈ ‘ਚ ਵਪਾਰਕ ਸਿਲੰਡਰ ਦੀ ਕੀਮਤ 1,749 ਰੁਪਏ ਹੋ ਗਈ ਹੈ ਜੋ ਪਿਛਲੇ ਮਹੀਨੇ 1,728 ਰੁਪਏ ਸੀ।
  • ਚੇਨਈ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1,968.50 ਰੁਪਏ ਹੈ ਜਦੋਂ ਕਿ ਅਗਸਤ ਵਿੱਚ ਇਸਦੀ ਕੀਮਤ 1,942 ਰੁਪਏ ਸੀ।

ਘਰੇਲੂ ਸਿਲੰਡਰ ਦੀਆਂ ਕੀਮਤਾਂ ਸਥਿਰ

ਤੁਹਾਨੂੰ ਦੱਸ ਦੇਈਏ ਕਿ ਦੇਸ਼ ‘ਚ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 1 ਦਸੰਬਰ 2023 ਨੂੰ ਵੀ ਇਨ੍ਹਾਂ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਇਸ ਦਾ ਮਤਲਬ ਹੈ ਕਿ ਰਾਜਧਾਨੀ ਦਿੱਲੀ ‘ਚ 14.2 ਕਿਲੋ ਦੇ ਸਿਲੰਡਰ ਦੀ ਕੀਮਤ 903 ਰੁਪਏ ਹੈ।