ਪੀਟੀਆਈ, ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬੁੱਧਵਾਰ ਨੂੰ ਵਾਲ-ਵਾਲ ਬਚ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਮਮਤਾ ਬੈਨਰਜੀ ਕਾਰ ਹਾਦਸੇ ਦਾ ਸ਼ਿਕਾਰ ਹੁੰਦੇ-ਹੁੰਦੇ ਬਚ ਗਈ। ਹਾਲਾਂਕਿ, ਉਹ ਜ਼ਖ਼ਮੀ ਜ਼ਰੂਰ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਸਿਰ ‘ਤੇ ਮਾਮੂਲੀ ਸੱਟ ਲੱਗੀ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਕਿਸੇ ਹੋਰ ਵਾਹਨ ਨਾਲ ਟਕਰਾਉਣ ਤੋਂ ਬਚਣ ਲਈ ਕਾਰ ਨੂੰ ਅਚਾਨਕ ਰੋਕਣਾ ਪਿਆ। ਇਸ ਕਾਰਨ ਮਮਤਾ ਬੈਨਰਜੀ ਜ਼ਖਮੀ ਹੋ ਗਈ ਹੈ।

ਕੀ ਹੈ ਪੂਰਾ ਮਾਮਲਾ?

ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਵਰਧਮਾਨ ਤੋਂ ਕੋਲਕਾਤਾ ਜਾ ਰਹੇ ਸਨ ਤਾਂ ਮੁੱਖ ਮੰਤਰੀ ਨੂੰ ਅਚਾਨਕ ਉਨ੍ਹਾਂ ਦੇ ਕਾਫ਼ਲੇ ਦੇ ਸਾਹਮਣੇ ਇਕ ਹੋਰ ਕਾਰ ਆ ਜਾਣ ਕਾਰਨ ਬ੍ਰੇਕ ਲਗਾਉਣੀ ਪਈ। ਇਸ ਕਾਰਨ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਮੱਥੇ ‘ਤੇ ਸੱਟ ਲੱਗ ਗਈ।