ਪੀਟੀਆਈ, ਇੰਫਾਲ : ਮਨੀਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ਦੇ ਤੇਂਗਨੋਪਾਲ ਜ਼ਿਲ੍ਹੇ ‘ਚ ਅੱਤਵਾਦੀਆਂ ਦੇ ਦੋ ਸਮੂਹਾਂ ਵਿਚਾਲੇ ਭਿਆਨਕ ਗੋਲੀਬਾਰੀ ਹੋਈ। ਇਸ ਗੋਲੀਬਾਰੀ ‘ਚ 13 ਲੋਕਾਂ ਦੀ ਮੌਤ ਹੋ ਗਈ ਹੈ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਦੁਪਹਿਰ ਨੂੰ ਤੇਂਗਨੋਪਾਲ ਜ਼ਿਲ੍ਹੇ ਦੇ ਸਾਈਬੋਲ ਨੇੜੇ ਲੀਥੂ ਪਿੰਡ ‘ਚ ਅੱਤਵਾਦੀਆਂ ਦੇ ਦੋ ਸਮੂਹਾਂ ਵਿਚਾਲੇ ਗੋਲੀਬਾਰੀ ਦੀ ਸੂਚਨਾ ਮਿਲੀ।
ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਸੁਰੱਖਿਆ ਬਲ ਘਟਨਾ ਵਾਲੀ ਥਾਂ ਤੋਂ ਕਰੀਬ 10 ਕਿਲੋਮੀਟਰ ਦੂਰ ਸਨ। ਜਦੋਂ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਲੀਥੂ ਪਿੰਡ ‘ਚ 13 ਲੋਕਾਂ ਨੂੰ ਮ੍ਰਿਤਕ ਪਾਇਆ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਮਈ ‘ਚ ਦੋ ਭਾਈਚਾਰਿਆਂ, ਬਹੁਗਿਣਤੀ ਮੀਤੀ ਤੇ ਘੱਟਗਿਣਤੀ ਕੂਕੀ ਦਰਮਿਆਨ ਹਿੰਸਕ ਝੜਪ ਹੋਈ ਸੀ, ਜਿਸ ਦਾ ਅਸਰ ਅਜੇ ਵੀ ਬਰਕਰਾਰ ਹੈ।
ਹਿੰਸਾ ‘ਚ ਹੁਣ ਤੱਕ 150 ਲੋਕਾਂ ਦੀ ਮੌਤ ਹੋ ਚੁੱਕੀ
ਇਸ ਹਿੰਸਾ ‘ਚ ਹੁਣ ਤੱਕ ਘੱਟੋ-ਘੱਟ 150 ਲੋਕ ਮਾਰੇ ਜਾ ਚੁੱਕੇ ਹਨ ਤੇ 400 ਲੋਕ ਜ਼ਖਮੀ ਹੋ ਚੁੱਕੇ ਹਨ। ਹਿੰਸਾ ਨੂੰ ਰੋਕਣ ਲਈ ਫੌਜ, ਅਰਧ ਸੈਨਿਕ ਬਲਾਂ ਤੇ ਪੁਲਿਸ ਦੇ ਸੰਘਰਸ਼ ਕਾਰਨ ਹਜ਼ਾਰਾਂ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਜਾਣ ਲਈ ਮਜਬੂਰ ਕੀਤਾ ਗਿਆ ਹੈ।



