ਪੀਟੀਆਈ, ਇੰਫਾਲ : ਮਨੀਪੁਰ ‘ਚ ਹਿੰਸਾ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮਨੀਪੁਰ ਦੇ ਕੰਗਪੋਕਪੀ ਜ਼ਿਲ੍ਹੇ ਵਿੱਚ ਗੋਲ਼ੀਬਾਰੀ ਵਿੱਚ ਇੱਕ ਪਿੰਡ ਵਾਸੀ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖ਼ਮੀ ਹੋ ਗਏ।

ਗੋਲ਼ੀਬਾਰੀ ‘ਚ ਇਕ ਵਲੰਟੀਅਰ ਦੀ ਮੌਤ

ਸਮਾਚਾਰ ਏਜੰਸੀ ਪੀਟੀਆਈ ਨੇ ਪੁਲਿਸ ਦੇ ਹਵਾਲੇ ਤੋਂ ਦੱਸਿਆ ਕਿ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਦੋ ਹਥਿਆਰਬੰਦ ਸਮੂਹਾਂ ਵਿਚਾਲੇ ਗੋਲ਼ੀਬਾਰੀ ਹੋਈ। ਇੱਕ ਵਲੰਟੀਅਰ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖਮੀ ਹੋ ਗਏ।

ਪਹਾੜੀ ਪਿੰਡ ’ਚ ਦਾਖ਼ਲ ਹੋ ਗਏ ਸਨ ਹਮਲਾਵਾਰ

ਪੁਲਿਸ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਹਥਿਆਰਬੰਦ ਵਿਅਕਤੀ ਪਹਾੜੀ ਪਿੰਡ ਸਤਾਂਗ ਕੁਕੀ ਵਿੱਚ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਤਾਂਗ ਪਿੰਡ ਵਿੱਚ ਵਾਧੂ ਸੁਰੱਖਿਆ ਬਲਾਂ ਦੇ ਪੁੱਜਣ ਤੋਂ ਬਾਅਦ ਹਮਲਾਵਰ ਉਥੋਂ ਫ਼ਰਾਰ ਹੋ ਗਏ।

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ

ਦੱਸ ਦਈਏ ਕਿ ਜ਼ਖਮੀ ਨੂੰ ਇੰਫਾਲ ਦੇ ਇਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਜ਼ਖਮੀਆਂ ‘ਚੋਂ ਇਕ ਦੇ ਚਿਹਰੇ ‘ਤੇ ਅਤੇ ਦੂਜੇ ਦੇ ਪੱਟ ‘ਤੇ ਡੰਡੇ ਦੇ ਜ਼ਖਮ ਸਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।