ਆਨਲਾਈਨ ਡੈਸਕ, ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 108ਵੇਂ ਐਪੀਸੋਡ ‘ਤੇ ਰਾਸ਼ਟਰ ਨੂੰ ਸੰਬੋਧਨ ਕਰ ਰਹੇ ਹਨ। ਪੀਐਮ ਮੋਦੀ ਅੱਜ ਫਿਟ ਇੰਡੀਆ ਵਰਗੇ ਮੁੱਦਿਆਂ ‘ਤੇ ਚਰਚਾ ਕਰ ਰਹੇ ਹਨ।

ਪੀਐੱਮ ਮੋਦੀ ਨੇ ਇਸ ਸਾਲ ਦੀਆਂ ਮਹੱਤਵਪੂਰਨ ਘਟਨਾਵਾਂ ਨੂੰ ਕੀਤਾ ਯਾਦ

ਆਪਣੇ ਸੰਬੋਧਨ ਦੀ ਸ਼ੁਰੂਆਤ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਅੱਜ ਆਤਮ ਨਿਰਭਰਤਾ ਨਾਲ ਭਰਪੂਰ ਹੈ। ਦੀਵਾਲੀ ਦੌਰਾਨ ਕੀਤੇ ਕਾਰੋਬਾਰ ਨੇ ਸਾਬਤ ਕਰ ਦਿੱਤਾ ਕਿ ਲੋਕ ਲੋਕਲ ਲਈ ਵੋਕਲ ‘ਤੇ ਜ਼ੋਰ ਦੇ ਰਹੇ ਹਨ। ਉਨ੍ਹਾਂ ਨੇ ਚੰਦਰਯਾਨ-3 ਮਿਸ਼ਨ ਦੀ ਸਫਲਤਾ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਮਿਸ਼ਨ ਰਾਹੀਂ ਸਾਡੇ ਦੇਸ਼ ਦੇ ਵਿਗਿਆਨੀਆਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਖੇਡ ਜਗਤ ਵਿੱਚ ਸਾਡੇ ਦੇਸ਼ ਦੇ ਖਿਡਾਰੀਆਂ ਅਤੇ ਕ੍ਰਿਕਟਰਾਂ ਨੇ ਦੇਸ਼ ਵਾਸੀਆਂ ਦਾ ਦਿਲ ਜਿੱਤ ਲਿਆ ਹੈ।