ਏਜੰਸੀ, ਮੁੰਬਈ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ 26/11 ਦੇ ਮੁੰਬਈ ਅੱਤਵਾਦੀ ਹਮਲਿਆਂ ਦੀ 15ਵੀਂ ਬਰਸੀ ‘ਤੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਅਹਾਤੇ ‘ਚ ਸ਼ਹੀਦ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਸ਼ਿੰਦੇ ਦੇ ਨਾਲ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
#WATCH | Maharashtra Governor Ramesh Bais pays floral tributes to the Bravehearts at Martyrs’ Memorial on the premises of the Police Commissioner’s Office, on the 15th anniversary of the 26/11 Mumbai terror attack. pic.twitter.com/dJjCRLb7pM
— ANI (@ANI) November 26, 2023
ਰੱਖਿਆ ਮੰਤਰੀ ਨੇ ਸ਼ਰਧਾਂਜਲੀ ਭੇਟ ਕੀਤੀ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ 26/11 ਮੁੰਬਈ ਅੱਤਵਾਦੀ ਹਮਲਿਆਂ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ। ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਇਸ ਹਮਲੇ ਦਾ ਟਾਕਰਾ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਕਦੇ ਨਹੀਂ ਭੁੱਲ ਸਕਦਾ।
ਰਾਜਪਾਲ ਨੇ ਵੀ ਭੇਟ ਕੀਤੀ ਸ਼ਰਧਾਂਜਲੀ
ਮਹਾਰਾਸ਼ਟਰ ਦੇ ਰਾਜਪਾਲ ਰਮੇਸ਼ ਬੈਸ ਨੇ ਵੀ ਅੱਤਵਾਦੀ ਹਮਲੇ ਦੀ 15ਵੀਂ ਬਰਸੀ ‘ਤੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਅਹਾਤੇ ‘ਚ ਸ਼ਹੀਦ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।


