Skip to content
Thursday, October 15, 2026 8°C · Partly cloudy · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਨਾ ਕਿਸੇ ਮੁਲਜ਼ਮ ਨੂੰ, ਨਾ ਕਿਸੇ ਸਾਜ਼ਿਸ਼ ਘਾੜੇ ਨੂੰ ਬਖ਼ਸ਼ਾਂਗੇ: ਮੁੱਖ ਮੰਤਰੀ

By Admin Published 1 min read

ਚੰਡੀਗੜ੍ਹ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ

ਪੰਜਾਬ ਸਰਕਾਰ ਵੱਲੋਂ ਮਾਨਸਾ 'ਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ 'ਚ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ

ਨਹੀਂ ਜਾਵੇਗਾ। ਉਨ੍ਹਾਂ ਸੂਬੇ ਦੇ ਡੀ ਜੀ ਪੀ ਗੌਰਵ ਯਾਦਵ ਨੂੰ ਸਖ਼ਤ ਨਿਰਦੇਸ਼ ਵੀ ਦਿੱਤੇ ਹਨ ਕਿ ਇਸ ਮਾਮਲੇ ਦੀ ਤਹਿ

ਤੱਕ ਜਾਂਚ ਕੀਤੀ ਜਾਵੇ। ਅੱਜ ਇੱਕ ਵੀਡੀਓ ਸੁਨੇਹੇ 'ਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਇਸ ਕੇਸ ਦੀ

ਜਾਂਚ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਤੇ ਜੇਕਰ

ਇਸ ਹੱਤਿਆ ਪਿੱਛੇ ਕੋਈ ਸਾਜ਼ਿਸ਼ ਵੀ ਸਾਹਮਣੇ ਆਈ, ਤਾਂ ਉਸ ਸਾਜ਼ਿਸ਼ਘਾੜੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ

ਮੰਤਰੀ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਇੱਕ ਜਵਾਨ ਪੁੱਤ ਦੇ ਚਲੇ

ਜਾਣ ਦਾ ਬਹੁਤ ਦੁੱਖ ਹੈ ਅਤੇ ਅਜਿਹੀ ਘਟਨਾ ਵਾਪਰਨੀ ਨਹੀਂ ਚਾਹੀਦੀ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp