ਪੀਟੀਆਈ, ਨਰਾਇਣਪੁਰ (ਛੱਤੀਸਗੜ੍ਹ) : ਛੱਤੀਸਗੜ੍ਹ ਦੇ ਨਰਾਇਣਪੁਰ ਜ਼ਿਲ੍ਹੇ ‘ਚ ਨਕਸਲੀ ਹਮਲਾ ਹੋਇਆ ਹੈ। ਨਾਰਾਇਣਪੁਰ ਜ਼ਿਲ੍ਹੇ ‘ਚ ਆਈਈਡੀ ਧਮਾਕੇ ‘ਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਸਮਾਚਾਰ ਏਜੰਸੀ ਪੀਟੀਆਈ ਨੇ ਪੁਲਿਸ ਦੇ ਹਵਾਲੇ ਤੋਂ ਦੱਸਿਆ ਕਿ ਨਰਾਇਣਪੁਰ ਜ਼ਿਲ੍ਹੇ ਵਿਚ ਨਕਸਲੀ ਹਮਲੇ ਵਿਚ ਛੱਤੀਸਗੜ੍ਹ ਹਥਿਆਰਬੰਦ ਬਲ ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਛੋਟੇ ਡੋਗਰ ਪੁਲਿਸ ਸਟੇਸ਼ਨ ਦੀ ਸੀਮਾ ਅਧੀਨ ਅਮਦਾਈ ਖਾਨ ‘ਚ ਹੋਈ। ਇਹ ਜਵਾਨ ਬੁੱਧਵਾਰ ਨੂੰ ਨਰਾਇਣਪੁਰ ‘ਚ ਗਸ਼ਤ ‘ਤੇ ਸਨ। ਇਸ ਦੌਰਾਨ ਸੁਰੱਖਿਆ ਕਰਮੀਆਂ ਦੀ ਟੀਮ ‘ਤੇ ਨਕਸਲੀਆਂ ਨੇ ਹਮਲਾ ਕਰ ਦਿੱਤਾ। ਇਸ ਵਿਚ ਆਈਈਡੀ ਧਮਾਕੇ ਦੀ ਲਪੇਟ ਵਿੱਚ ਆ ਕੇ ਇਕ ਜਵਾਨ ਸ਼ਹੀਦ ਹੋ ਗਿਆ ਸੀ। ਇੱਕ ਹੋਰ ਫ਼ੌਜੀ ਗੰਭੀਰ ਜ਼ਖ਼ਮੀ ਹੋ ਗਿਆ।

ਜਵਾਨਾਂ ‘ਤੇ ਕੀਤੀ ਗੋਲੀਬਾਰੀ

ਸੀਨੀਅਰ ਪੁਲਿਸ ਅਧਿਕਾਰੀ ਮੁਤਾਬਿਕ ਸੁਰੱਖਿਆ ਕਰਮਚਾਰੀ ਇਲਾਕੇ ‘ਚ ਗਸ਼ਤ ‘ਤੇ ਸਨ। ਇਸ ਦੌਰਾਨ ਨਕਸਲੀਆਂ ਨੇ ਆਈਈਡੀ ਨਾਲ ਧਮਾਕਾ ਕੀਤਾ ਅਤੇ ਸੁਰੱਖਿਆ ਕਰਮੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਜਵਾਨਾਂ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ।