‘ਆਪ’ ਦੀ ਖਾਲਿਸਤਾਨੀਆਂ ਨਾਲ ਯਾਰੀ: ਸੁਖਬੀਰ

ਅੰਮ੍ਰਿਤਸਰ: ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਸਾਰੇ ਗਰਮ ਖਿਆਲੀ ਧੜਿਆਂ ਨਾਲ ਸਬੰਧ ਹਨ। ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਸਮੇਤ ਸਾਰੇ ਗਰਮ ਖਿਆਲੀ ਆਗੂ ਆਮ ਆਦਮੀ ਪਾਰਟੀ ਦੇ ਨਾਲ ਹਨ। ਉਨ੍ਹਾਂ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਜਨਤਾ ਉਹਨਾਂ ਨੂੰ ਨਕਾਰ ਚੁੱਕੀ ਹੈ ਅਤੇ ਸਮੇਂ ‘ਚ ਲੋਕ ਇਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਣਗੇ। ਉਨ੍ਹਾਂ ਨਵਜੋਤ ਸਿੱਧੂ ਬਾਰੇ ਪੁੱਛੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਬਾਰੇ ਕੋਈ ਵੀ ਟਿੱਪਣੀ ਨਹੀਂ ਕਰਨਗੇ।

Be the first to comment

Leave a Reply