ਪੁਰਾਤਨ ਰੂਪ ਵਿੱਚ ਹੀ ਸੁਰੱਖਿਅਤ ਹੈ ਦਰਬਾਰ ਸਾਹਿਬ ਦੀ ਮੀਨਾਕਾਰੀ: ਸ਼੍ਰੋਮਣੀ ਕਮੇਟੀ

ਦਰਬਾਰ ਸਾਹਿਬ ਦੀ ਮੀਨਾਕਾਰੀ ਸਬੰਧੀ ਚੱਲ ਰਹੀ ਚਰਚਾ ‘ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਹੋਈ ਮੀਨਾਕਾਰੀ ਕੋਈ ਨਵੀਂ ਨਹੀਂ ਹੈ ਜੋ ਇਸ ਨੂੰ ਬਦਲ ਦਿੱਤਾ ਜਾਵੇ, ਸਗੋਂ ਇਹ ਤਾਂ ਪੁਰਾਤਨ ਸਮੇਂ ਤੋਂ ਇਸੇ ਤਰ੍ਹਾਂ ਹੀ ਦ੍ਰਿਸ਼ਟਮਾਨ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ ਸਬੰਧ ਵਿੱਚ ਵਿਵਾਦ ਪੈਦਾ ਕਰਨਾ ਤੱਥਹੀਣ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਫੋਕੀ ਸ਼ੋਹਰਤ ਪ੍ਰਾਪਤ ਕਰਨਾ ਅਤਿਅੰਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਮੀਨਾਕਾਰੀ, ਚਿੱਤਰਕਾਰੀ ਦੀ ਮੁਰੰਮਤ ਕਰਨ ਤੋਂ ਪਹਿਲਾਂ ਦੀਆਂ ਤਸਵੀਰਾਂ ਵੀ ਮੌਜੂਦ ਹਨ ਜੋ ਮੁਕੰਮਲ ਫੋਟੋਗ੍ਰਾਫੀ ਕਰਵਾ ਕੇ ਸੁਰੱਖਿਅਤ ਕੀਤੀਆਂ ਗਈਆਂ ਹਨ।

Be the first to comment

Leave a Reply