Skip to content
Thursday, November 19, 2026 9°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਰਾਮਿਲਟਰੀ ਫੋਰਸ ਤਾਇਨਾਤ; ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖਤ

By Editor Published 2 min read
ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਰਾਮਿਲਟਰੀ ਫੋਰਸ ਤਾਇਨਾਤ; ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖਤ

ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।

ਜਲੰਧਰ (ਧਵਨ): ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਹਰਿਆਣਾ ਅਤੇ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਰੋਜ਼ਾਨਾ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਹਿੱਸਾ ਲੈ ਰਹੇ ਹਨ। ਮੀਟਿੰਗ ਦੌਰਾਨ ਚੋਣਾਂ ਦੀਆਂ ਤਿਆਰੀਆਂ, ਸੁਰੱਖਿਆ ਪ੍ਰਬੰਧਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਦਰਮਿਆਨ ਬਿਹਤਰ ਤਾਲਮੇਲ ਬਣਾਉਣ ਨਾਲ ਜੁੜੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਅਧਿਕਾਰੀਆਂ ਨੇ ਚੋਣ ਪ੍ਰਕਿਰਿਆ ਦੌਰਾਨ ਗੁਆਂਢੀ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗਾਂ ਦਰਮਿਆਨ ਪ੍ਰਭਾਵਸ਼ਾਲੀ ਸੰਚਾਰ ਅਤੇ ਆਪਸੀ ਸਹਿਯੋਗ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਮਿਲ ਕੇ ਕਾਰਵਾਈ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਹੋਰ ਕਦਮ ਵੀ ਚੁੱਕੇ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਪੈਰਾਮਿਲਟਰੀ ਫੋਰਸ ਦੇ ਨਾਲ ਪੰਜਾਬ ਪੁਲਿਸ ਦੇ ਹੋਰ ਜਵਾਨ ਤਾਇਨਾਤ ਕੀਤੇ ਗਏ ਹਨ। ਸੁਰੱਖਿਆ ਬਲਾਂ ਦੀ ਤਾਇਨਾਤੀ ਦਾ ਮਕਸਦ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਿਗਰਾਨੀ ਵਧਾਉਣਾ ਅਤੇ ਚੋਣ ਪ੍ਰਕਿਰਿਆ ਦੌਰਾਨ ਸ਼ਾਂਤੀ-ਵਿਵਸਥਾ ਕਾਇਮ ਰੱਖਣਾ ਹੈ।

ਮੀਟਿੰਗ ਵਿੱਚ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣਾ ਅਤੇ ਸ਼ਾਂਤੀਪੂਰਨ, ਆਜ਼ਾਦ ਅਤੇ ਨਿਰਪੱਖ ਵੋਟਿੰਗ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਇਸ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਇੱਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

Editor Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp