Skip to content
Monday, November 2, 2026 3°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਪੰਜਾਬ ਦੀ ਸਿਆਸਤ ਵਿੱਚ ਵੱਡਾ ਫੇਰਬਦਲ: ‘ਆਪ’ ਛੱਡਣ ਵਾਲੇ 3 ਵਿਧਾਇਕ ਭਾਜਪਾ ‘ਚ ਹੋਏ ਸ਼ਾਮਲ

By Admin Published 1 min read
ਪੰਜਾਬ ਦੀ ਸਿਆਸਤ ਵਿੱਚ ਵੱਡਾ ਫੇਰਬਦਲ: ‘ਆਪ’ ਛੱਡਣ ਵਾਲੇ 3 ਵਿਧਾਇਕ ਭਾਜਪਾ ‘ਚ ਹੋਏ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਰਾਜਨੀਤੀ ਵਿੱਚ ਵੱਡੀ ਹਲਚਲ ਮਚ ਗਈ ਹੈ। ਆਮ ਆਦਮੀ ਪਾਰਟੀ (AAP) ਤੋਂ ਅਸਤੀਫਾ ਦੇਣ ਵਾਲੇ ਤਿੰਨ ਪ੍ਰਮੁੱਖ ਵਿਧਾਇਕ—ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ—ਹੁਣ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਹਿੱਸਾ ਬਣ ਗਏ ਹਨ। ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਅੰਮ੍ਰਿਤਸਰ ਨਾਰਥ, ਜੌੜਾਮਾਜਰਾ ਸਮਾਣਾ ਅਤੇ ਪਠਾਣਮਾਜਰਾ ਸਨੌਰ ਤੋਂ ਵਿਧਾਇਕ ਚੁਣੇ ਗਏ ਸਨ। ਇਹ ਅਸਤੀਫੇ ਉਦੋਂ ਆਏ ਜਦੋਂ 'ਆਪ' ਨੇ 2027 ਦੀਆਂ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਅਤੇ ਕੁਝ ਹਲਕਿਆਂ ਵਿੱਚ ਨਵੇਂ ਇੰਚਾਰਜ ਲਗਾਏ, ਜਿਸ ਕਾਰਨ ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟਣ ਦਾ ਖ਼ਦਸ਼ਾ ਬਣ ਗਿਆ ਸੀ। ਕੁੰਵਰ ਵਿਜੇ ਪ੍ਰਤਾਪ ਨੇ ਸਪੀਕਰ ਨੂੰ ਅਸਤੀਫਾ ਭੇਜਦਿਆਂ ਕਿਹਾ ਕਿ ਰਾਜਨੀਤੀ ਵਿੱਚੋਂ 'ਮਾਈ-ਬਾਪ ਕਲਚਰ' ਖਤਮ ਕਰਨਾ ਉਨ੍ਹਾਂ ਦੀ ਵੱਡੀ ਪ੍ਰਾਪਤੀ ਹੈ। ਇਹ ਘਟਨਾਕ੍ਰਮ 2027 ਦੀਆਂ ਚੋਣਾਂ ਲਈ 'ਆਪ' ਵਾਸਤੇ ਵੱਡੀ ਚੁਣੌਤੀ ਅਤੇ ਭਾਜਪਾ ਲਈ ਅਹਿਮ ਪ੍ਰਾਪਤੀ ਮੰਨਿਆ ਜਾ ਰਿਹਾ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp