Skip to content
Tuesday, November 24, 2026 7°C · Drizzle · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ: ਅਕਾਲੀ ਦਲ ਦੀ ਐਨ.ਡੀ.ਏ. ਵਿੱਚ ਵਾਪਸੀ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਈ ਖ਼ੁਸ਼ੀ

By Editor Published 1 min read
ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ: ਅਕਾਲੀ ਦਲ ਦੀ ਐਨ.ਡੀ.ਏ. ਵਿੱਚ ਵਾਪਸੀ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਈ ਖ਼ੁਸ਼ੀ

ਪੰਜਾਬ ਡੈਸਕ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਹੋਏ ਗੱਠਜੋੜ 'ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਭਾਰੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਪੋਸਟ ਵਿੱਚ ਲਿਖਿਆ, "ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਸਾਡੇ ਲਈ ਸਭ ਤੋਂ ਉੱਪਰ ਹੈ। ਮੈਨੂੰ ਬੇਹੱਦ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਮੁੜ ਐਨ.ਡੀ.ਏ. ਪਰਿਵਾਰ ਦਾ ਹਿੱਸਾ ਬਣ ਗਿਆ ਹੈ, ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਰਗੇ ਪਵਿੱਤਰ ਦਿਹਾੜੇ 'ਤੇ।" ਉਨ੍ਹਾਂ ਅੱਗੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਜੀ, ਲਾਲ ਕ੍ਰਿਸ਼ਨ ਅਡਵਾਨੀ ਜੀ ਅਤੇ ਸਵਰਗੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਸਿੰਜਿਆ ਗਿਆ ਅਕਾਲੀ-ਭਾਜਪਾ ਗੱਠਜੋੜ ਹਮੇਸ਼ਾ ਸਮੇਂ ਦੀ ਕਸੌਟੀ 'ਤੇ ਖਰਾ ਉੱਤਰਿਆ ਹੈ। ਇਹ ਇੱਕ ਕੁਦਰਤੀ ਗੱਠਜੋੜ ਹੈ ਜੋ ਪੰਜਾਬ ਨੂੰ ਇੱਕ ਲੋਕ-ਪੱਖੀ ਸਰਕਾਰ ਦੇਵੇਗਾ ਅਤੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗਾ।

Editor Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp