Skip to content
Sunday, November 22, 2026 5°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਅਮਰੀਕਾ USA

ਪੰਨੂ ਕਤਲ ਸਾਜ਼ਿਸ਼ ਮਾਮਲੇ ’ਚ ਵੱਡਾ ਫ਼ੈਸਲਾ: ਨਿਊਯਾਰਕ ਅਦਾਲਤ ਨੇ ਨਿਖਿਲ ਗੁਪਤਾ ਨੂੰ ਸੁਣਾਈ 19 ਸਾਲ 7 ਮਹੀਨਿਆਂ ਦੀ ਕੈਦ

By Admin Published 2 min read
ਪੰਨੂ ਕਤਲ ਸਾਜ਼ਿਸ਼ ਮਾਮਲੇ ’ਚ ਵੱਡਾ ਫ਼ੈਸਲਾ: ਨਿਊਯਾਰਕ ਅਦਾਲਤ ਨੇ ਨਿਖਿਲ ਗੁਪਤਾ ਨੂੰ ਸੁਣਾਈ 19 ਸਾਲ 7 ਮਹੀਨਿਆਂ ਦੀ ਕੈਦ

ਨਿਊਯਾਰਕ ਦੀ ਇੱਕ ਫੈਡਰਲ ਅਦਾਲਤ ਨੇ ਅਮਰੀਕੀ ਧਰਤੀ ’ਤੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ 19 ਸਾਲ ਅਤੇ 7 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਹੈ। 55 ਸਾਲਾ ਗੁਪਤਾ ਨੇ ਇਸ ਸਾਲ ਦੇ ਸ਼ੁਰੂ ਵਿੱਚ ਹੀ ਕਤਲ ਲਈ ਸੁਪਾਰੀ ਦੇਣ, ਸਾਜ਼ਿਸ਼ ਰਚਣ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਅਦਾਲਤ ਅੱਗੇ ਕਬੂਲ ਕਰ ਲਿਆ ਸੀ।

ਫੈਡਰਲ ਸਰਕਾਰੀ ਵਕੀਲਾਂ ਅਨੁਸਾਰ, ਸਾਲ 2023 ਵਿੱਚ ਭਾਰਤੀ ਖ਼ੁਫ਼ੀਆ ਏਜੰਸੀ ਦੇ ਸਾਬਕਾ ਅਧਿਕਾਰੀ ਵਿਕਾਸ ਯਾਦਵ ਨੇ ਪੰਨੂ ਦੇ ਕਤਲ ਦਾ ਪ੍ਰਬੰਧ ਕਰਨ ਲਈ ਨਿਖਿਲ ਗੁਪਤਾ ਨੂੰ ਆਪਣੇ ਨਾਲ ਜੋੜਿਆ ਸੀ। ਇਸ ਮਾਮਲੇ ਵਿੱਚ ਵਿਕਾਸ ਯਾਦਵ ਖ਼ਿਲਾਫ਼ ਵੀ ਦੋਸ਼ ਆਇਦ ਕੀਤੇ ਗਏ ਹਨ, ਜੋ ਇਸ ਸਮੇਂ ਭਾਰਤ ਵਿੱਚ ਹੀ ਮੌਜੂਦ ਹੈ।

ਜਾਂਚ ਮੁਤਾਬਕ ਕਤਲ ਦੀ ਇਹ ਯੋਜਨਾ ਉਸ ਸਮੇਂ ਨਾਕਾਮ ਹੋ ਗਈ, ਜਦੋਂ ਗੁਪਤਾ ਨੇ ਹੱਤਿਆ ਨੂੰ ਅੰਜਾਮ ਦੇਣ ਲਈ ਅਮਰੀਕੀ ਡਰੱਗ ਇਨਫੋਰਸਮੈਂਟ ਐਡਮਿਨਿਸਟਰੇਸ਼ਨ (ਡੀ.ਈ.ਏ.) ਦੇ ਇੱਕ ਗੁਪਤ ਸੂਤਰ ਨਾਲ ਸੰਪਰਕ ਸਾਧਿਆ। ਉਸ ਸੂਤਰ ਨੇ ਗੁਪਤਾ ਦੀ ਮੁਲਾਕਾਤ ਭੇਸ ਬਦਲੇ ਹੋਏ ਇੱਕ ਅਮਰੀਕੀ ਏਜੰਟ ਨਾਲ ਕਰਵਾ ਦਿੱਤੀ, ਜੋ ਖ਼ੁਦ ਨੂੰ ਭਾੜੇ ਦੇ ਕਾਤਲ ਵਜੋਂ ਪੇਸ਼ ਕਰ ਰਿਹਾ ਸੀ। ਇਸ ਤਰ੍ਹਾਂ ਜਾਂਚ ਏਜੰਸੀਆਂ ਨੂੰ ਇਸ ਕਥਿਤ ਸਾਜ਼ਿਸ਼ ਦੇ ਠੋਸ ਸਬੂਤ ਇਕੱਠੇ ਕਰਨ ਵਿੱਚ ਸਫ਼ਲਤਾ ਮਿਲੀ। ਜ਼ਿਕਰਯੋਗ ਹੈ ਕਿ ਅਮਰੀਕਾ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਰੱਖਣ ਵਾਲਾ ਗੁਰਪਤਵੰਤ ਸਿੰਘ ਪੰਨੂ ‘ਸਿੱਖਸ ਫਾਰ ਜਸਟਿਸ’ ਸੰਸਥਾ ਦਾ ਸੰਸਥਾਪਕ ਹੈ, ਜੋ ਵੱਖਰੇ ਖ਼ਾਲਿਸਤਾਨ ਦੀ ਮੁਹਿੰਮ ਚਲਾ ਰਹੀ ਹੈ। ਭਾਰਤ ਸਰਕਾਰ ਨੇ ਪੰਨੂ ਨੂੰ ਅੱਤਵਾਦੀ ਐਲਾਨਿਆ ਹੋਇਆ ਹੈ ਅਤੇ ਉਸ ਦੀ ਜਥੇਬੰਦੀ ’ਤੇ ਪਾਬੰਦੀ ਲਗਾਈ ਹੋਈ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਅਮਰੀਕਾ USA →
Share on WhatsApp