Skip to content
Monday, October 26, 2026 7°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਪਰਵਿੰਦਰ ਝੋਟਾ ਦਾ ਪਰਿਵਾਰ ਨਹੀਂ ਲੜੇਗਾ ਚੋਣਾਂ! ਪਿਤਾ ਭੀਮ ਸਿੰਘ ਨੇ ਸਿਆਸਤ ਵਿੱਚ ਆਉਣ ਤੋਂ ਕੀਤਾ ਇਨਕਾਰ

By Admin Published 2 min read
ਪਰਵਿੰਦਰ ਝੋਟਾ ਦਾ ਪਰਿਵਾਰ ਨਹੀਂ ਲੜੇਗਾ ਚੋਣਾਂ! ਪਿਤਾ ਭੀਮ ਸਿੰਘ ਨੇ ਸਿਆਸਤ ਵਿੱਚ ਆਉਣ ਤੋਂ ਕੀਤਾ ਇਨਕਾਰ

ਮਾਨਸਾ, :- ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਰਾਜਨੀਤੀ

ਵਿੱਚ ਲਿਆਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦਾ

ਰਾਜਨੀਤੀ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਦੇ ਇਸ ਬਿਆਨ ਨਾਲ ਪਰਿਵਾਰ ਦੇ ਚੋਣ ਮੈਦਾਨ ਵਿੱਚ

ਉਤਰਨ ਬਾਰੇ ਚੱਲ ਰਹੀਆਂ ਚਰਚਾਵਾਂ ਨੂੰ ਠੱਲ੍ਹ ਪਈ ਹੈ।ਦਰਅਸਲ, ਨਿਹੰਗ ਜਥੇਬੰਦੀ ਦੇ ਮੁਖੀ ਬਾਬਾ ਰਾਜਾ ਰਾਜ ਸਿੰਘ

ਨੇ ਪਰਵਿੰਦਰ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਹਲਕੇ ਤੋਂ ਉਮੀਦਵਾਰ

ਵਜੋਂ ਚੋਣ ਲੜਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਵੀਰਵਾਰ ਨੂੰ ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ

ਮਨਪ੍ਰੀਤ ਕੌਰ ਦੀ ਹਮਾਇਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਮਨਪ੍ਰੀਤ ਕੌਰ ਚੋਣ ਜਿੱਤਣ ਤੋਂ ਬਾਅਦ

ਇਲਾਕੇ ਵਿੱਚ ਨਸ਼ਾ ਤਸਕਰੀ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਕੰਮ ਕਰੇਗੀ।

ਇਸੇ ਦੌਰਾਨ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੀ ਸਾਰੀਆਂ

ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਭੀਮ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਅੱਗੇ

ਆਉਂਦੇ ਹਨ ਤਾਂ ਉਨ੍ਹਾਂ ਦਾ ਸਮਰਥਨ ਕੀਤਾ ਜਾਵੇ। ਇਸ ਤਰ੍ਹਾਂ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਸਿਆਸਤ ਵਿੱਚ

ਲਿਆਉਣ ਸਬੰਧੀ ਵੱਖ-ਵੱਖ ਧਿਰਾਂ ਵੱਲੋਂ ਆਵਾਜ਼ ਉਠਾਈ ਜਾ ਰਹੀ ਸੀ।

ਹਾਲਾਂਕਿ, ਭੀਮ ਸਿੰਘ ਨੇ ਇਨ੍ਹਾਂ ਅਪੀਲਾਂ ਦੇ ਬਾਵਜੂਦ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੇ

ਪਰਿਵਾਰ ਦੀ ਸਰਗਰਮ ਰਾਜਨੀਤੀ ਵਿੱਚ ਆਉਣ ਦੀ ਕੋਈ ਯੋਜਨਾ ਨਹੀਂ ਹੈ। ਇਸ ਬਿਆਨ ਨਾਲ ਫ਼ਿਲਹਾਲ ਪਰਿਵਾਰ

ਦੇ ਚੋਣ ਲੜਨ ਦੀਆਂ ਸੰਭਾਵਨਾਵਾਂ 'ਤੇ ਵਿਰਾਮ ਲੱਗ ਗਿਆ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp