ਏਐੱਨਆਈ, ਨਵੀਂ ਦਿੱਲੀ : ਸੰਸਦ ਭਵਨ ‘ਤੇ ਸਾਲ 2001 ‘ਚ ਹੋਏ ਅੱਤਵਾਦੀ ਹਮਲੇ ਦੀ ਅੱਜ 22ਵੀਂ ਬਰਸੀ ਹੈ। 13 ਦਸੰਬਰ 2001 ‘ਚ ਅੱਤਵਾਦੀਆਂ ਨੇ ਸੰਸਦ ਭਵਨ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਵਿਚ ਦੇਸ਼ ਦੇ 9 ਜਵਾਨ ਸ਼ਹੀਦ ਹੋ ਗਏ ਸਨ। ਹਮਲੇ ਨੂੰ ਅੰਜਾਮ ਦੇਣ ਵਾਲੇ ਪੰਜਾਂ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਸੀ।
ਪੀਐੱਮ ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
ਅੱਤਵਾਦੀ ਹਮਲੇ ਦੀ ਬਰਸੀ ਮੌਕੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪੀਐੱਮ ਮੋਦੀ, ਲੋਕ ਸਭਾ ਮੈਂਬਰ ਓਮ ਬਿਰਲਾ, ਅਮਿਤ ਸ਼ਾਹ, ਮਲਿਕਾਰਜੁਨ ਖੜਗੇ ਸਮੇਤ ਕਈ ਸੰਸਦ ਮੈਂਬਰਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
#WATCH | Prime Minister Narendra Modi, Lok Sabha Speaker Om Birla, Union Home Minister Amit Shah, BJP national president JP Nadda, Congress president Mallikarjun Kharge, Congress Parliamentary Party Chairperson Sonia Gandhi and other leaders gathered at the Parliament to pay… pic.twitter.com/ThGJ560Syq
— ANI (@ANI) December 13, 2023
ਪੀਐੱਮ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਸ਼ਰਧਾਂਜਲੀ ਦੇਣ ਤੋਂ ਬਾਅਦ ਪੀਐਮ ਮੋਦੀ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ।
ਸੰਸਦ ਹਮਲੇ ਦੀ ਬਰਸੀ ‘ਤੇ ਬੋਲਦਿਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ, ‘ਰਾਸ਼ਟਰ ਹਮੇਸ਼ਾ ਉਨ੍ਹਾਂ ਬਹਾਦਰ ਸੁਰੱਖਿਆ ਕਰਮੀਆਂ ਦਾ ਰਿਣੀ ਰਹੇਗਾ, ਜਿਨ੍ਹਾਂ ਨੇ 2001 ਦੇ ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।’
#WATCH | Prime Minister Narendra Modi along with Rajya Sabha Chairman and Vice President Jagdeep Dhankhar meet the family members of the fallen jawans at the Parliament, on the 22 years of the Parliament attack. pic.twitter.com/suEXK8mmCr
— ANI (@ANI) December 13, 2023


