ਜੇਐੱਨਐੱਨ, ਨਵੀਂ ਦਿੱਲੀ : 13 ਦਸੰਬਰ ਨੂੰ ਸੰਸਦ ਵਿੱਚ ਦਾਖ਼ਲ ਹੋ ਕੇ ਧੂੰਏਂ ਨਾਲ ਹਮਲਾ ਕਰਨ ਵਾਲੇ ਸਾਰੇ ਛੇ ਮੁਲਜ਼ਮਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਇਸ ਮਾਮਲੇ ਦੀ ਜਾਂਚ ਕਰ ਰਹੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਵੀਰਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਪੁਲਿਸ ਨੇ ਮੁਲਜ਼ਮ ਦਾ ਪੋਲੀਗ੍ਰਾਫੀ ਟੈਸਟ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਹੈ।

ਇਸ ਮਾਮਲੇ ਦੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।